ਗਾਂਧੀ ਨਗਰ, 7 ਜੁਲਾਈ, ਦੇਸ਼ ਕਲਿਕ ਬਿਊਰੋ:
ਗੁਜਰਾਤ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਮੋਦੀ ਸਰਨੇਮ ਮਾਮਲੇ 'ਚ ਰਾਹੁਲ ਗਾਂਧੀ ਦੀ ਦੋ ਸਾਲ ਦੀ ਸਜ਼ਾ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ ਤੋਂ ਇਲਾਵਾ ਰਾਹੁਲ ਖਿਲਾਫ ਘੱਟੋ-ਘੱਟ 10 ਪੈਂਡਿੰਗ ਮਾਮਲੇ ਹਨ। ਅਜਿਹੇ 'ਚ ਸੂਰਤ ਦੀ ਅਦਾਲਤ ਦੇ ਫੈਸਲੇ 'ਚ ਦਖਲ ਦੇਣ ਦੀ ਲੋੜ ਨਹੀਂ ਹੈ।ਕਾਂਗਰਸ ਨੇ ਗੁਜਰਾਤ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਕਿਹਾ ਕਿ ਅਸੀਂ ਹੁਣ ਸੁਪਰੀਮ ਕੋਰਟ ਜਾਵਾਂਗੇ।ਜਿਕਰਯੋਗ ਹੈ ਕਿ 23 ਮਾਰਚ 2023 ਨੂੰ ਸੂਰਤ ਦੀ ਸੈਸ਼ਨ ਕੋਰਟ ਨੇ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਹਾਲਾਂਕਿ ਇਸ ਫੈਸਲੇ ਦੇ 27 ਮਿੰਟ ਬਾਅਦ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ। ਅਗਲੇ ਦਿਨ 24 ਮਾਰਚ ਨੂੰ ਰਾਹੁਲ ਦੀ ਸੰਸਦ ਮੈਂਬਰੀ ਚਲੀ ਗਈ ਸੀ।