Hindi English Monday, 28 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਚੰਡੀਗੜ੍ਹ

More News

76-80 ਅਲਾਟੀਆਂ ਨੂੰ ਗਮਾਡਾ ਵੱਲੋਂ ਵਧਾਏ ਰੇਟਾਂ ਦਾ ਹੋਵੇਗਾ ਰਿਵਿਊ-ਕੁਲਵੰਤ ਸਿੰਘ

Updated on Wednesday, July 12, 2023 14:47 PM IST

ਹਾਲ ਦੀ ਘੜੀ ਅਲਾਟੀਆਂ ਨੂੰ ਨਹੀਂ ਭੇਜੇ ਜਾਣਗੇ ਨੋਟਿਸ

ਮੋਹਾਲੀ 12 ਜੁਲਾਈ, ਦੇਸ਼ ਕਲਿੱਕ ਬਿਓਰੋ

ਅੱਜ 76-80 ਪਲਾਂਟ ਅਲਾਟਮੈਂਟ ਐਂਡ ਸੰਘਰਸ਼ ਕਮੇਟੀ ਦੀ ਐਮ ਐਲ ਏ ਕੁਲਵੰਤ ਸਿੰਘ ਦੀ ਅਗਵਾਈ ‘ਚ ਗਮਾਡਾ ਦੇ ਸੀ ਏ ਨਾਲ ਅਲਾਟੀਆਂ ਨੂੰ ਗਮਾਡਾ ਵੱਲੋਂ ਪਲਾਟਾਂ ਦੇ ਰੇਟਾਂ ‘ਚ ਕੀਤੇ ਵਾਧੇ ਬਾਰੇ ਮੀਟਿੰਗ ਹੋਈ ਜਿਸ ਵਿੱਚ ਗਮਾਡਾ ਵੱਲੋਂ ਪਲਾਟਾਂ ਦੇ ਵਧਾਏ ਰੇਟਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਗਮਾਡਾ ਅਧਿਕਾਰੀਆਂ ਨੂੰ ਕਿਹਾ ਕਿ ਅਲਾਟੀਆਂ ਨੂੰ ਪਲਾਟਾਂ ਦੇ ਵਧਾਏ ਰੇਟਾਂ ਵਿੱਚ ਰਾਹਤ ਦੇਣ ਲਈ ਰਿਵਿਊ ਕੀਤਾ ਜਾਵੇ।ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਹਾਲ ਦੀ ਘੜੀ ਲੋਕਾਂ ਨੂੰ ਭੇਜੇ ਜਾ ਰਹੇ ਨੋਟਿਸ ਬੰਦ ਕੀਤੇ ਜਾਣ।ਮੀਟਿੰਗ ਵਿੱਚ ਕੁੱਲ ਵੇਚਣਯੋਗ ਖੇਤਰ ਦੀ ਮੁੜ ਮਿਣਤੀ ਕਰਕੇ ਕਮਰਸ਼ੀਅਲ ਖੇਤਰ ‘ਤੇ ਕੁੱਝ ਜ਼ਿਆਦਾ ਅਤੇ ਰਿਹਾਇਸ਼ੀ ਖੇਤਰ ਤੇ ਕੁੱਝ ਘੱਟ ਰੇਟ ਦਾ ਭਾਰ ਪਾਇਆ ਜਾਵੇ।


ਹੁਣ ਆਉਣ ਵਾਲੇ ਦਿਨਾਂ ਵਿੱਚ ਇੱਕ ਹੋਰ ਮੀਟਿੰਗ ਹੋਵੇਗੀ ਜਿਸ ਵਿੱਚ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਮੁੜ ਕਮੇਟੀ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਇਸੇ ਦੌਰਾਨ ਐਮ ਐਲ ਏ ਕੁਲਵੰਤ ਸਿੰਘ ਨੇ ਕਿਹਾ ਕਿ ਮੀਟਿੰਗ ਬਹੁਤ ਵਧੀਆ ਮਹੌਲ ਵਿੱਚ ਹੋਈ। ਸਾਰੀਆਂ ਧਿਰਾਂ ਨੇ ਸਾਰਥਿਕ ਵਿਚਾਰ ਪੇਸ਼ ਕੀਤੇ। ਉਹਨਾਂ ਕਿਹਾ ਕਿ ਸਰਕਾਰ ਲੋਕਾਂ ਦੀ ਆਸ ਅਨੁਸਾਰ ਵਧੀਆ ਹੱਲ ਕਰੇਗੀ।
ਦੂਜੇ ਪਾਸੇ ਕਮੇਟੀ ਦੇ ਮੈਂਬਰਾਂ ਨੇ ਵੀ ਮੀਟਿੰਗ ਨੂੰ ਹਾਂ-ਪੱਖੀ ਕਰਾਰ ਦਿੰਦਿਆਂ ਆਸ ਪ੍ਰਗਟਾਈ ਹੈ ਕਿ ਮਸਲਾ ਹੱਲ ਹੋਣ ਦੀ ਆਸ ਬੱਝੀ ਹੈ।
ਮੀਟਿੰਗ ਵਿੱਚ ਵਿਧਾਇਕ ਕੁਲਵੰਤ ਸਿੰਘ, ਸੀ ਏ ਗਮਾਡਾ ਸ੍ਰੀ ਰਜੀਵ ਕੁਮਾਰ ਗੁਪਤਾ, ਐਮ ਸੀ ਸੁਖਦੇਵ ਸਿੰਘ ਪਟਵਾਰੀ, ਆਪ ਆਗੂ ਰਜੀਵ ਵਸ਼ਿਸਟ, 76-80 ਪਲਾਟ ਅਲਾਟਮੈਂਟ ਕਮੇਟੀ ਦੇ ਕਾਰਜਕਾਰਨੀ ਮੈਂਬਰ ਸੁੱਚਾ ਸਿੰਘ ਕਲੌੜ, ਪ੍ਰਧਾਨ,ਜੀਐਸ ਪਠਾਣੀਆ , ਵਿੱਤ ਸਕੱਤਰ,ਅਸ਼ੋਕ ਕੁਮਾਰ ,ਲੀਗਲ ਸਹਾਇਕ,ਸਰਦੂਲ ਸਿੰਘ ,ਪ੍ਰੈੱਸ ਸਕੱਤਰ,ਬਲਵਿੰਦਰ ਸਿੰਘ ,ਜਨਰਲ ਸਕੱਤਰ,ਗੁਰਦੇਵ ਸਿੰਘ ਧਨੋਆ ,ਮੀਤ ਪ੍ਰਧਾਨ,ਹਰਜੀਤ ਸਿੰਘ ਭੋਲੂ,  ਕੌਂਸਲਰ,ਹਰਦਿਆਲ ਸਿੰਘ ਬਡਬਰ, ਕਿ੍ਰਸ਼ਨਾ ਮਿੱਤੂ ਤੇ ਚਰਨਜੀਤ ਕੌਰ ਹਾਜ਼ਰ ਸਨ।

ਵੀਡੀਓ

ਹੋਰ
Have something to say? Post your comment
ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

: ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

: ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

: ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

: ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

: ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

: ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

: ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

: ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

: ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

X