ਚੰਡੀਗੜ੍ਹ, 14 ਜੁਲਾਈ, ਦੇਸ਼ ਕਲਿੱਕ ਬਿਓਰੋ :
ਆਸਟਰੇਲੀਆ ਦੇ ਸਿਡਨੀ ਵਿੱਚ ਖਾਲਿਸਤਾਨ ਸਮਰਥਕਾਂ ਵੱਲੋਂ ਭਾਰਤੀ ਅੰਤਰਰਾਸ਼ਟਰੀ ਵਿਦਿਆਰਥੀ (ਬਦਲਿਆ ਨਾਮ ਸਵਪਨਿਲ ਸਿੰਘ ) ਦੀ ਬੇਰਹਿਮੀ ਨਾਲ ਕੁੱਟਮਾਰ ਦੀ ਨਿੰਦਾ ਕਰਦਿਆਂ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਉਹ ਆਸਟਰੇਲੀਆ ਸਰਕਾਰ ਨੂੰ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖਤ ਕਾਰਵਾਈ ਕਰਨ ਲਈ ਮਜਬੂਰ ਕਰੇ, ਤਾਂ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਈ ਜਾਵੇ ਅਤੇ ਸਾਡੇ ਵਿਦਿਆਰਥੀ ਵਿਦੇਸ਼ਾਂ ਵਿੱਚ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨ| ਉਹਨਾਂ ਕਿਹਾ ਕਿ ਗੰਭੀਰ ਜਖਮੀ ਅੰਤਰਰਾਸ਼ਟਰੀ ਵਿਦਿਆਰਥੀ ਵੈਸਟਮੀਡ ਹਸਪਤਾਲ ਵਿੱਚ ਜੇਰੇ ਇਲਾਜ ਹੈ ਤੇ ਗੰਭੀਰ ਰੂਪ ਵਿੱਚ ਜ਼ਖਮੀ ਹੈI ਓਹਨਾਂ ਕਿਹਾ ਕਿ ਕੱਟਰਪੰਥੀ ਸਰੇਆਮ "ਖਾਲਿਸਤਾਨ ਜ਼ਿੰਦਾਬਾਦ" ਦੇ ਨਾਹਰੇ ਲਾ ਰਹੇ ਸਨ, ਜੋ ਬਹੁਤ ਚਿੰਤਾ ਦਾ ਵਿਸ਼ਾ ਹੈI ਉਹਨਾਂ ਅਸਟ੍ਰੇਲੀਆ ਸਰਕਾਰ ਨੂੰ ਬੇਨਤੀ ਕੀਤੀ ਕਿ ਦੋਸ਼ੀਆਂ ਨੂੰ ਤੁਰੰਤ ਗਿਰਫ਼ਤਾਰ ਕਰੇ ਤੇ ਸਖ਼ਤ ਤੋਂ ਸਖਤ ਸਜਾ ਦਿੱਤੀ ਜਾਵੇI