ਸ਼੍ਰੀਨਗਰ, 19 ਜੁਲਾਈ, ਦੇਸ਼ ਕਲਿਕ ਬਿਊਰੋ:
ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਕੰਟਰੋਲ ਰੇਖਾ ਨੇੜੇ ਅੱਜ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਅੱਤਵਾਦੀ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਸਨ।ਮੁੱਠਭੇੜ ਤੋਂ ਬਾਅਦ ਬੀਐਸਐਫ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਸਾਂਝਾ ਸਰਚ ਅਭਿਆਨ ਚਲਾਇਆ। ਅੱਤਵਾਦੀਆਂ ਕੋਲੋਂ 4 ਏਕੇ ਰਾਈਫਲਾਂ, 6 ਹੈਂਡ ਗ੍ਰੇਨੇਡ ਬਰਾਮਦ ਹੋਏ ਹਨ।ਇੱਕ ਦਿਨ ਪਹਿਲਾਂ, ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਦੋ ਗੈਰ-ਸਥਾਨਕ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਦੋਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।ਮੀਡੀਆ ਰਿਪੋਰਟਾਂ ਮੁਤਾਬਕ ਦੋਵੇਂ ਜ਼ਖਮੀ ਮਹਾਰਾਸ਼ਟਰ ਦੇ ਰਹਿਣ ਵਾਲੇ ਹਨ ਅਤੇ ਗਹਿਣਿਆਂ ਦੀ ਦੁਕਾਨ 'ਤੇ ਕੰਮ ਕਰਦੇ ਹਨ। ਜ਼ਖਮੀਆਂ ਦੀ ਪਛਾਣ ਅਕਸ਼ੈ ਅਤੇ ਸੌਰਵ ਵਜੋਂ ਹੋਈ ਹੈ।