ਅਸੀਂ ਸਰਕਾਰ ਨੂੰ ਕਦਮ ਚੁੱਕਣ ਲਈ ਸਮਾਂ ਦਿੰਦੇ ਹਾਂ,ਜੇਕਰ ਉੱਥੇ ਕੁਝ ਨਾ ਹੋਇਆ, ਤਾਂ ਅਸੀਂ ਕਦਮ ਚੁੱਕਾਂਗੇ : ਸੁਪਰੀਮ ਕੋਰਟ
ਇਸ ਘਟਨਾ ਨੇ 140 ਕਰੋੜ ਭਾਰਤੀਆਂ ਨੂੰ ਸ਼ਰਮਸਾਰ ਕੀਤਾ ਹੈ, ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : PM ਮੋਦੀ
ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿਵਾਉਣ ਲਈ ਹਰ ਕੋਸ਼ਿਸ਼ ਕਰਾਂਗੇ : CM N ਬੀਰੇਨ ਸਿੰਘ
ਨਵੀਂ ਦਿੱਲੀ,20 ਜੁਲਾਈ,ਦੇਸ਼ ਕਲਿਕ ਬਿਊਰੋ:
ਮਨੀਪੁਰ 'ਚ ਭੀੜ ਨੇ ਦੋ ਔਰਤਾਂ ਨੂੰ ਨਿਰਵਸਤਰ ਕਰਕੇ ਸੜਕ 'ਤੇ ਘੁਮਾਇਆ। ਇਹ ਘਟਨਾ 4 ਮਈ ਨੂੰ ਰਾਜਧਾਨੀ ਇੰਫਾਲ ਤੋਂ ਕਰੀਬ 35 ਕਿਲੋਮੀਟਰ ਦੂਰ ਕੰਗਪੋਕਪੀ ਜ਼ਿਲ੍ਹੇ ਵਿੱਚ ਵਾਪਰੀ। ਇਸ ਦਾ ਵੀਡੀਓ ਬੁੱਧਵਾਰ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੀ। ਇਸ 'ਤੇ ਸੁਪਰੀਮ ਕੋਰਟ ਨੇ ਸਖਤੀ ਵਿਖਾਉਂਦਿਆਂ ਕਿਹਾ ਕਿ ਵੀਡੀਓ ਦੇਖ ਕੇ ਅਸੀਂ ਬਹੁਤ ਪਰੇਸ਼ਾਨ ਹਾਂ। ਅਸੀਂ ਸਰਕਾਰ ਨੂੰ ਕਦਮ ਚੁੱਕਣ ਲਈ ਸਮਾਂ ਦਿੰਦੇ ਹਾਂ। ਜੇਕਰ ਉੱਥੇ ਕੁਝ ਨਾ ਹੋਇਆ, ਤਾਂ ਅਸੀਂ ਕਦਮ ਚੁੱਕਾਂਗੇ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਹਾ ਕਿ ਇਸ ਘਟਨਾ ਨੇ 140 ਕਰੋੜ ਭਾਰਤੀਆਂ ਨੂੰ ਸ਼ਰਮਸਾਰ ਕੀਤਾ ਹੈ। ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।ਮਣੀਪੁਰ ਪੁਲਿਸ ਨੇ ਅਗਵਾ, ਗੈਂਗਰੇਪ ਅਤੇ ਕਤਲ ਦਾ ਮਾਮਲਾ ਦਰਜ ਕਰਕੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਬਾਕੀਆਂ ਦੀ ਭਾਲ ਜਾਰੀ ਹੈ। ਮਨੀਪੁਰ ਦੇ ਸੀਐਮ ਐਨ ਬੀਰੇਨ ਸਿੰਘ ਨੇ ਕਿਹਾ ਹੈ ਕਿ ਅਸੀਂ ਸਾਰੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿਵਾਉਣ ਲਈ ਹਰ ਕੋਸ਼ਿਸ਼ ਕਰਾਂਗੇ।ਪੀਐਮ ਮੋਦੀ ਨੇ ਕਿਹਾ ਕਿ ਅੱਜ ਮੇਰਾ ਦਿਲ ਦਰਦ ਅਤੇ ਗੁੱਸੇ ਨਾਲ ਭਰ ਗਿਆ ਹੈ। ਇਹ ਘਟਨਾ ਕਿਸੇ ਵੀ ਸੱਭਿਅਕ ਸਮਾਜ ਲਈ ਸ਼ਰਮਨਾਕ ਘਟਨਾ ਹੈ। ਮਨੀਪੁਰ ਦੀਆਂ ਧੀਆਂ ਨਾਲ ਜੋ ਹੋਇਆ ਉਹ ਕਦੇ ਮੁਆਫ਼ ਨਹੀਂ ਕੀਤਾ ਜਾ ਸਕਦਾ। ਇਹ ਅਪਮਾਨ ਪੂਰੇ ਦੇਸ਼ ਦਾ ਹੋ ਰਿਹਾ ਹੈ।