Hindi English Monday, 28 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਚੰਡੀਗੜ੍ਹ

More News

ਮਾਮਲਾ ਬਰਸਾਤੀ ਪਾਣੀ ਦੇ ਨਾਲ ਮਕਾਨ ਡਿੱਗ ਜਾਣ ਦਾ... 5 ਪਿੰਡਾਂ ਵਿਚਲੇ 25 ਘਰਾਂ ਦੀ ਦੁਬਾਰਾ ਉਸਾਰੀ ਦੇ ਲਈ ਪੁੱਜ ਚੁੱਕੇ ਹਨ ਉਨ੍ਹਾਂ ਦੇ ਖਾਤੇ ਵਿੱਚ ਪੈਸੇ : ਕੁਲਵੰਤ ਸਿੰਘ

Updated on Saturday, July 22, 2023 17:55 PM IST

 


ਵਿਧਾਇਕ ਕੁਲਵੰਤ ਸਿੰਘ ਨੇ ਕਿਹਾ : ਆਮ ਆਦਮੀ ਪਾਰਟੀ ਦਾ ਇੱਕ-ਇੱਕ ਵਰਕਰ- ਪੰਜਾਬ ਦੇ ਲੋਕਾਂ ਨੂੰ ਪੂਰੀ ਤਰ੍ਹਾਂ ਸਮਰਪਿਤ


ਮੋਹਾਲੀ 22 ਜੁਲਾਈ ( ਦੇਸ਼ ਕਲਿੱਕ ਬਿਓਰੋ) :

ਮੋਹਾਲੀ ਵਿਧਾਨ ਸਭਾ ਹਲਕੇ ਦੇ 5 ਪਿੰਡਾਂ ਵਿਚਲੇ 25 ਦੇ ਕਰੀਬ ਜਿਹੜੇ ਘਰ ਬਰਸਾਤੀ ਪਾਣੀ ਦੇ ਚੱਲਦੇ
ਡਿੱਗ ਚੁੱਕੇ ਸਨ। ਉਨ੍ਹਾਂ ਦੀ ਦੁਬਾਰਾ ਉਸਾਰੀ ਦੇ ਲਈ ਉਹਨਾਂ ਦੇ ਖਾਤੇ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਮੁਆਵਜ਼ੇ ਦੇ ਰੂਪ ਵਿੱਚ ਪੈਸੇ ਪਹੁੰਚ ਚੁੱਕੇ ਹਨ। ਇਹ ਗੱਲ ਵਿਧਾਨ ਸਭਾ ਹਲਕਾ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ , ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹਲਕੇ ਦੇ 40 ਪਿੰਡਾਂ ਦੇ ਵਿੱਚ ਜਿਹੜੇ ਮਕਾਨ ਕੁਦਰਤ ਦੀ ਕਰੋਪੀ- ਹੜ੍ਹਾਂ ਦੇ ਚਲਦੇ ਹੋਏ ਡਿੱਗ ਚੁੱਕੇ ਸਨ। ਉਨ੍ਹਾਂ ਦੇ ਖਾਤੇ ਵਿੱਚ ਵੀ ਆਉਣ ਵਾਲੇ ਕੁਝ ਦਿਨਾਂ ਵਿੱਚ ਪੈਸੇ ਪਹੁੰਚ ਜਾਣਗੇ, ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਖੁਦ ਪਿਛਲੇ ਕਈ ਦਿਨਾਂ ਤੋਂ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਨੁਕਸਾਨ ਹੋਏ ਘਰਾਂ ਦੇ ਸੰਬੰਧ ਵਿਚ ਰਿਪੋਰਟ ਤਿਆਰ ਕਰਵਾਉਣ ਦੇ ਲਈ ਸਰਵੇ ਕਰਵਾਇਆ ਸੀ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਅਜਿਹੀ ਪਹਿਲੀ ਸਰਕਾਰ ਹੈ ਕਿ ਨੁਕਸਾਨ ਤੋਂ ਬਾਅਦ ਏਨੀ ਜਲਦੀ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਮਿਲ ਚੁੱਕਾ ਹੋਵੇ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਫੈਜ਼ -11 ਦੇ ਵਿੱਚ ਮਹੱਲਾ ਕਲੀਨਿਕ ਖੋਲਿਆ ਜਾ ਚੁੱਕਾ ਹੈ। ਜਿੱਥੇ ਰੋਜ਼ਾਨਾ ਮਰੀਜ਼ ਆਪਣੀ ਬਿਮਾਰੀ ਦਾ ਇਲਾਜ ਕਰਵਾਉਂਦੇ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ 300 ਯੂਨਿਟ ਪ੍ਰਤੀ -ਮਹੀਨਾ ਬਿਜਲੀ ਦਾ ਬਿੱਲ ਮੁਆਫ ਕੀਤੇ ਜਾਣ ਦੇ ਚੱਲਦੇ ਹੋਏ ਲੋਕਾਂ ਦਾ ਬਿਜਲੀ ਦਾ ਬਿਲ ਜ਼ੀਰੋ ਆ ਰਿਹਾ ਹੈ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਇੱਕ-ਇੱਕ ਵਰਕਰ- ਪੰਜਾਬ ਦੇ ਲੋਕਾਂ ਨੂੰ ਪੂਰੀ ਤਰ੍ਹਾਂ ਸਮਰਪਿਤ ਹੈ। ਅਤੇ ਜਦੋਂ ਵੀ ਕਿਸੇ ਨੂੰ ਕੋਈ ਤਕਲੀਫ਼ ਹੁੰਦੀ ਹੈ। ਤਾਂ ਇਹ ਤਕਲੀਫ਼ ਉਸ ਵਿਅਕਤੀ ਵਿਸ਼ੇਸ਼ ਦੀ ਨਹੀਂ, ਬਲਕਿ ਆਮ ਆਦਮੀ ਪਾਰਟੀ ਦੇ ਵਰਕਰ ਉਸ ਮਾਮਲੇ ਦਾ ਸਮਾਂ ਰਹਿੰਦਾ ਹੱਲ ਕਰਨ ਦੇ ਲਈ ਤਤਪਰ ਰਹਿੰਦੇ ਹਨ। ਮੋਹਾਲੀ ਦੇ ਵਿੱਚ ਪਾਣੀ ਦੀ ਨਿਕਾਸੀ ਦੇ ਸੰਬੰਧ ਵਿੱਚ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕੁਦਰਤ ਦੀ ਇਸ ਕਰੋਪੀ ਦੇ ਚੱਲਦੇ ਹੋਏ ਲੋਕਾਂ ਨੇ ਸਬਰ ਅਤੇ ਸੰਤੋਖ ਤੋਂ ਕੰਮ ਲਿਆ ਤੇ ਕਿਸੇ ਝਗੜੇ- ਝਮੇਲੇ ਵਿੱਚ ਨਹੀਂ ਪਏ। ਅਤੇ ਇੱਕ ਦੂਸਰੇ ਦੀ ਮਦਦ ਕਰਨ ਲਈ ਹੀ ਅਗਾਂਹ ਆਉਂਦੇ ਰਹੇ, ਇਸ ਗੱਲ ਦੇ ਲਈ ਮੈਂ ਵਿਧਾਨ ਸਭਾ ਹਲਕੇ ਹਲਕਾ ਮੁਹਾਲੀ ਦੇ ਲੋਕਾਂ ਦਾ ਹਮੇਸ਼ਾ ਰਿਣੀ ਰਹਾਂਗਾ, ਕਿ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਤੇ ਸਰਵੇ ਟੀਮਾ ਨੂੰ ਪੂਰਾ ਸਹਿਯੋਗ ਦਿੱਤਾ,
ਵਿਧਾਇਕ ਕੁਲਵੰਤ ਸਿੰਘ ਨੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜੀਤ ਸਿੰਘ ਅਤੇ ਪ੍ਰਬੰਧਕ ਕਮੇਟੀ ਦੇ ਹੋਰਨਾਂ ਮੈਂਬਰਾਂ ਦਾ ਧੰਨਵਾਦ ਕੀਤਾ ਕਿ ਜਿਨ੍ਹਾਂ ਨੇ ਹੜ੍ਹ ਪੀੜਤਾਂ ਦੇ ਲਈ ਗੁਰਦੁਆਰਾ ਸਾਹਿਬ ਦੇ ਵਿੱਚ ਲੰਗਰ ਦੀ ਵਿਵਸਥਾ ਕਰਵਾਈ, ਵਿਧਾਇਕ ਕੁਲਵੰਤ ਸਿੰਘ ਨੇ ਦੁਹਰਾਇਆ ਕੇ ਪਾਣੀ ਦੀ ਨਿਕਾਸੀ ਦੇ ਸੰਬੰਧ ਵਿੱਚ ਆਉਣ ਵਾਲੇ ਕੁਝ ਮਹੀਨਿਆਂ ਦੇ ਵਿੱਚ ਹੀ ਪੱਕਾ ਇਲਾਜ਼ ਕਰ ਦਿੱਤਾ ਜਾਵੇਗਾ। ਅਤੇ ਕਿਧਰੇ ਵੀ ਪਾਣੀ ਖੜਾ ਨਜ਼ਰ ਨਹੀਂ ਆਵੇਗਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਤਰਫੋਂ ਚੋਣਾਂ ਦੇ ਦੌਰਾਨ ਬੀਬੀਆਂ ਦੇ ਖਾਤੇ ਵਿੱਚ 1000 ਰੁਪਏ ਪ੍ਰਤੀ ਮਹੀਨਾ ਦੀ ਗਰੰਟੀ ਅਤੇ ਐਲਾਨ ਕੀਤਾ ਗਿਆ ਸੀ ਉਸ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਪੂਰਾ ਕਰਨ ਜਾ ਰਹੀ ਹੈ। ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਹਾਜ਼ਰੀਨ ਨੂੰ ਭਰੋਸਾ ਦਿਵਾਇਆ ਕਿ ਹਰ ਇਕ ਦੀ ਨੁਕਸਾਨ ਦੀ ਜਿਨਾ ਹੋ ਸਕੇ ਭਰਪਾਈ ਕੀਤੀ ਜਾਵੇਗੀ,
ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਤੋਂ ਇਲਾਵਾ ਸੀਨੀਅਰ ਆਪ ਨੇਤਾ -ਹਰ ਸੁੱਖਇੰਦਰ ਸਿੰਘ ਬੱਬੀ ਬਾਦਲ, ਆਪ ਨੇਤਾ- ਸੁਖਵਿੰਦਰ ਸਿੰਘ ਬਰਨਾਲਾ, ਗੁਰਦੁਆਰਾ ਪ੍ਰਬੰਧਕ ਕਮੇਟੀ ਫੇਜ਼-11 ਦੇ ਪ੍ਰਧਾਨ -ਹਰਜੀਤ ਸਿੰਘ,
ਕੁਲਦੀਪ ਸਿੰਘ ਸਮਾਣਾ ,ਹਰਵਿੰਦਰ ਕੌਰ, ਕੈਪਟਨ ਕਰਨੈਲ ਸਿੰਘ,
ਗੱਜਣ ਸਿੰਘ, ਆਰ.ਪੀ.ਸਰਮਾ ,
ਹਰਮੇਸ਼ ਸਿੰਘ ਕੁੰਬੜਾ, ਜਸਪਾਲ ਸਿੰਘ ਮਟੋਰ, ਸੁਮੀਤ ਸੋਢੀ, ਚੰਨਾ,
ਆਰ.ਐਸ ਢਿੱਲੋਂ, ਬਲਵੀਰ ਸਿੰਘ ਸੋਹਲ,ਸਾਵਿਤਾ,ਸਵਰਨ ਲਤਾ ਅਤੇ
ਜਸਵੀਰ ਸਿੰਘ ਅਤਲੀ ਮੌਜੂਦ ਸਨ।

ਵੀਡੀਓ

ਹੋਰ
Have something to say? Post your comment
ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

: ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

: ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

: ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

: ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

: ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

: ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

: ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

: ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

: ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

X