ਅੰਮ੍ਰਿਤਸਰ, 31 ਮਈ, ਦੇਸ਼ ਕਲਿੱਕ ਬਿਊਰੋ :
ਹਮੇਸ਼ਾ ਚਰਚਾ ਵਿੱਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਣੌਤ ਅੱਜ ਅੰਮ੍ਰਿਤਸਰ ਵਿਖੇ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਖੇ ਨਤਮਸਤਕ ਹੋਈ। ਉਨ੍ਹਾਂ ਕੋਰੋਨਾ ਪੀੜਤ ਆਪਣੀ ਮਾਤਾ ਦੇ ਠੀਕ ਹੋਣ ਉਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਖਿਲਾਫ ਚੱਲ ਰਹੇ ਕਿਸਾਨ ਸੰਘਰਸ਼ ਨੂੰ ਲੈ ਕੇ ਕੰਗਨਾ ਰਣੌਤ ਕਾਫੀ ਬੋਲਦੀ ਆਈ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਰਾਹੀਣ ਇਕ ਬਜ਼ੁਰਗ ਕਿਸਾਨ ਮਾਤਾ ਬਾਰੇ ਵੀ ਮੰਦਾ ਬੋਲਿਆ ਸੀ। ਸੰਘਰਸ਼ ਕਰਦੇ ਕਿਸਾਨਾਂ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਨੂੰ ਅੱਤਵਾਦੀ, ਨਕਸਲਵਾਦੀ ਤੱਕ ਬੋਲ ਦਿੱਤਾ ਸੀ। ਜਿਸ ਨੂੰ ਲੈ ਕਿ ਲੋਕਾਂ ਵੱਲੋਂ ਉਸਦਾ ਕਾਫੀ ਵਿਰੋਧ ਵੀ ਕੀਤਾ ਗਿਆ।