ਨਵੀਂ ਦਿੱਲੀ, 31 ਜੁਲਾਈ, ਦੇਸ਼ ਕਲਿੱਕ ਬਿਓਰੋ :
ਗੁਜਰਾਤ ਤੋਂ ਮੁੰਬਈ ਜਾ ਰਹੀ ਜੈਪੁਰ ਐਕਸਪ੍ਰੈਸ ਵਿੱਚ ਗੋਲੀਬਾਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਮਹਾਰਾਸ਼ਟਰ ਦੇ ਪਾਲਘਰ ਵਿੱਚ ਵਾਪਰੀ ਦੱਸੀ ਜਾ ਰਹੀ ਹੈ। ਮਰਨ ਵਾਲਿਆਂ ਵਿੱਚ ਆਰਪੀਐਫ ਦੇ ਇਕ ਏਐਸਆਈ ਅਤੇ ਤਿੰਨ ਯਾਤਰੀ ਸ਼ਾਮਲ ਹਨ। ਮੀਡੀਆ ਵਿੱਚ ਆਈਆਂ ਖਬਰਾਂ ਮੁਤਾਬਕ ਕਾਂਸਟੇਬਲ ਚੇਤਨ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਇੲ ਘਟਨਾ ਅੱਜ ਸਵੇਰੇ 5.24 ਵਜੇ ਰੇਲ ਗੱਡੀ ਨੰਬਰ 12956 ਦੇ ਬੋਗੀ ਬੀ-5 ਵਿੱਚ ਵਾਪਰੀ। ਦੱਸਿਆ ਜਾਂਦਾ ਹੈ ਕਿ ਜਦੋਂ ਜੈਪੁਰ ਐਕਸਪ੍ਰੈਸ ਮੁੰਬਈ ਜਾ ਰਹੀ ਸੀ, ਤਾਂ ਇਸ ਦੌਰਾਨ ਕਾਂਸਟੇਬਲ ਦੀ ਆਪਣੇ ਸਹਿਕਰਮੀ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਦੌਰਾਨ ਕੁਝ ਲੋਕਾਂ ਨੇ ਉਨ੍ਹਾਂ ਦਖਲਅੰਦਾਜ਼ੀ ਕੀਤੀ ਤਾਂ ਆਰੋਪੀ ਚੇਤਨ ਨੇ ਏਐਸਆਈ ਉਤੇ ਗੋਲੀ ਚਲਾ ਦਿੱਤੀ। ਇਸ ਘਟਨਾ ਵਿੱਚ 4 ਲੋਕਾਂ ਦੀ ਮੌਤ ਹੋ ਗਈ।