ਕਿਹਾ ਕਿ ਕਿਸਾਨੀ ਧਰਨੇ ਸਮੇਂ ਮਨੁੱਖੀ ਅਧਿਕਾਰਾਂ ਲਈ ਜ਼ੋਰਦਾਰ ਢੰਗ ਨਾਲ ਬੋਲਣ ਕਾਰਨ ਅਜਿਹਾ ਹੋਇਆ
ਚੰਡੀਗੜ੍ਹ,4 ਅਗਸਤ,ਦੇਸ਼ ਕਲਿਕ ਬਿਊਰੋ:
ਅੰਮ੍ਰਿਤਸਰ ਹਵਾਈ ਅੱਡੇ 'ਤੇ ਦੋ ਘੰਟੇ ਤੱਕ ਪੁੱਛਗਿੱਛ ਕੀਤੇ ਜਾਣ 'ਤੇ ਬਰਤਾਨੀਆ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਭਾਰਤ ਸਰਕਾਰ ਦੇ ਰਵੱਈਏ 'ਤੇ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਭਾਰਤ ਸਰਕਾਰ ਅਤੇ ਉਸ ਦੇ ਵੈਧ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਆਈਓਸੀ) ਵੀਜ਼ੇ ਨੂੰ ਮੁਅੱਤਲ ਕਰਨ ਬਾਰੇ ਸ਼ਿਕਾਇਤ ਕਰਨ ਵਾਲਿਆਂ 'ਤੇ ਨਿਸ਼ਾਨਾ ਸਾਧਿਆ।ਢੇਸੀ ਨੇ ਇਸ ਘਟਨਾ ਤੋਂ ਬਾਅਦ ਆਪਣੇ ਸੋਸ਼ਲ ਮੀਡੀਆ ਅਕਾਉਂਟਸ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ। ਉਸਨੇ ਕਿਹਾ ਕਿ ਪਿਛਲੇ ਸਾਲ ਭਾਰਤ ਵਿੱਚ ਜਹਾਜ ‘ਚੋਂ ਉਤਰਨ 'ਤੇ ਮੈਂਨੂੰ ਬਹੁਤ ਸਾਰੀਆਂ ਕਿਸਾਨ ਯੂਨੀਅਨਾਂ ਅਤੇ ਸਿਵਲ ਸੁਸਾਇਟੀ ਵੱਲੋਂ ਬਹੁਤ ਪਿਆਰ ਅਤੇ ਸਤਿਕਾਰ ਮਿਲਿਆ ਸੀ।ਅੱਜ ਮੇਰਾ ਕਿਸਾਨਾਂ ਦੇ ਧਰਨੇ ਦੌਰਾਨ ਮਨੁੱਖੀ ਅਧਿਕਾਰਾਂ ਲਈ ਜ਼ੋਰਦਾਰ ਢੰਗ ਨਾਲ ਬੋਲਣ ਕਾਰਨ ਅਪਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੈਂਨੂੰ ਅੰਮ੍ਰਿਤਸਰ ਹਵਾਈ ਅੱਡੇ 'ਤੇ 2 ਘੰਟੇ ਤੋਂ ਵੱਧ ਸਮਾਂ ਰੋਕਿਆ ਗਿਆ। ਕਿਉਂਕਿ ਕੁਝ ਨਫ਼ਰਤ ਕਰਨ ਵਾਲਿਆਂ ਨੇ ਮੇਰਾ ਵੈਧ IOC ਵੀਜ਼ਾ ਮੁਅੱਤਲ ਕਰਨ ਦੀ ਸ਼ਿਕਾਇਤ ਕੀਤੀ ਸੀ। ਅਫਵਾਹਾਂ ਦੇ ਬਾਵਜੂਦ, ਪਰਿਵਾਰ, ਦੋਸਤਾਂ ਅਤੇ ਸਮਰਥਕਾਂ ਦੇ ਸਖ਼ਤ ਦਖਲ ਸਦਕਾ, ਉੱਥੇ ਦੇ ਅਧਿਕਾਰੀਆਂ ਨਾਲ ਮਾਮਲਾ ਪੂਰੀ ਤਰ੍ਹਾਂ ਹੱਲ ਹੋ ਗਿਆ, ਜਿਸ ਲਈ ਮੈਂ ਉਨ੍ਹਾਂ ਦਾ ਬਹੁਤ ਧੰਨਵਾਦੀ ਹਾਂ।