ਸ਼੍ਰੀਨਗਰ, 6 ਅਗਸਤ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਦੇ ਬਰਿਆਮਾ 'ਚ ਭਾਰਤੀ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਚੱਲ ਰਿਹਾ ਹੈ। ਫੌਜ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਇਕ ਅੱਤਵਾਦੀ ਮਾਰਿਆ ਗਿਆ ਹੈ। ਫੌਜ ਦੇ ਪੈਰਾ ਕਮਾਂਡੋ ਵੀ ਮੁਕਾਬਲੇ ਵਿੱਚ ਸ਼ਾਮਲ ਹਨ। ਜੰਮੂ-ਕਸ਼ਮੀਰ 'ਚ ਪਿਛਲੇ 3 ਦਿਨਾਂ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਇਹ ਤੀਜਾ ਮੁਕਾਬਲਾ ਹੈ।ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਰਾਜੌਰੀ ਦੇ ਖਵਾਸ ਇਲਾਕੇ 'ਚ ਮੁਕਾਬਲੇ ਦੌਰਾਨ ਇਕ ਹੋਰ ਅੱਤਵਾਦੀ ਮਾਰਿਆ ਗਿਆ ਸੀ। ਇਸ ਦੌਰਾਨ ਪੁਲਿਸ ਨੇ ਆਮ ਲੋਕਾਂ ਨੂੰ ਮੁੱਠਭੇੜ ਵਾਲੀ ਥਾਂ ਤੋਂ ਦੂਰ ਰਹਿਣ ਲਈ ਕਿਹਾ ਸੀ।ਸ਼ੁੱਕਰਵਾਰ ਸ਼ਾਮ ਨੂੰ ਕੁਲਗਾਮ 'ਚ ਫ਼ੌਜ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਹੋਈ ਸੀ। ਇਸ ਵਿੱਚ ਫੌਜ ਦੇ 3 ਜਵਾਨ ਸ਼ਹੀਦ ਹੋ ਗਏ ਸਨ।