ਗੁਰਦਾਸਪੁਰ, 10 ਅਗਸਤ, ਨਰੇਸ਼ ਕੁਮਾਰ :
ਗੁਰਦਾਸਪੁਰ ਦੇ ਪਿੰਡ ਮਸਾਣਾਂ ਦੇ ਰਹਿਣ ਵਾਲੇ ਕਬੱਡੀ ਖਿਡਾਰੀ ਮੰਨੂ ਮਸਾਣਾਂ ਦੀ ਅੰਮ੍ਰਿਤਸਰ ਵਿਖੇ ਹੋ ਰਹੇ ਮੈਚ ਦੌਰਾਨ ਸਿਰ ਚ ਸੱਟ ਲੱਗਣ ਦੇ ਕਾਰਨ ਮੌਤ ਹੋ ਜਾਣ ਦੀ ਜਾਣਕਾਰੀ ਮਿਲੀ ਹੈ।ਇਸ ਬੇਵਕਤੀ ਮੌਤ ਕਾਰਨ ਕਬੱਡੀ ਜਗਤ ਵਿੱਚ ਸੋਗ ਦੀ ਲਹਿਰ ਛਾ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਕਬੱਡੀ ਜਗਤ ਨੂੰ ਇਹ ਵੱਡਾ ਘਾਟਾ ਉਦੋਂ ਪਿਆ ਜਦੋਂ ਕਬੱਡੀ ਮੈਚ ਦੌਰਾਨ ਇੰਟਰਨੈਸ਼ਨਲ ਕਬੱਡੀ ਖਿਡਾਰੀ ਮਨੂੰ ਮਸਾਣਾ (ਗੁਰਦਾਸਪੁਰ) ਦੇ ਸਿਰ 'ਚ ਸੱਟ ਲੱਗਣ ਕਾਰਨ ਮੌਤ ਹੋ ਗਈ।ਜਾਣਕਾਰੀ ਅਨੁਸਾਰ ਬਾਬਾ ਬਹਾਦਰ ਸਿੰਘ ਜੀ ਦੇ ਅਸਥਾਨ ਖ਼ਤਰਾਏ ਕਲਾਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕਬੱਡੀ ਕੱਪ ਚੱਲ ਰਿਹਾ ਸੀ ਤੇ ਚੱਲਦੇ ਮੈਚ 'ਚ ਮਨੂੰ ਮਸਾਣਾ ਦੇ ਸਿਰ ਵਿੱਚ ਸੱਟ ਲੱਗਣ ਕਾਰਨ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।