ਸ਼ਿਮਲਾ, 14 ਅਗਸਤ, ਦੇਸ਼ ਕਲਿਕ ਬਿਊਰੋ :
ਹਿਮਾਚਲ ਪ੍ਰਦੇਸ਼ ਦੇ ਕੰਡਾਘਾਟ ਸਬ ਡਿਵੀਜ਼ਨ ਦੇ ਜਾਦੋਂ ਪਿੰਡ ਵਿਚ ਬੱਦਲ ਫੱਟਣ ਦੀ ਘਟਨਾ ਵਿਚ ਮਰਨ ਵਾਲਿਆਂ ਦੀ ਗਿਣਤੀ ਸੱਤ ਹੋ ਗਈ ਹੈ।ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਇਸ ਸੰਬੰਧੀ ਟਵੀਟ ਕਰ ਲੋਕਾਂ ਮੌਤ ’ਤੇ ਦੁੱਖ ਪ੍ਰਗਟਾਇਆ ਹੈ। ਹਿਮਾਚਲ ਪ੍ਰਦੇਸ਼ ਵਿੱਚ ਬੀਤੀ ਰਾਤ ਹੋਈ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੈ। 55 ਘੰਟਿਆਂ ਤੋਂ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਕਾਰਨ ਹਾਲਾਤ ਹੋਰ ਵਿਗੜ ਗਏ ਹਨ।ਮੰਡੀ ਨੇੜੇ ਬੱਦਲ ਫਟਣ ਕਾਰਨ ਦਰਜਨ ਤੋਂ ਵੱਧ ਵਾਹਨਾਂ ਅਤੇ ਕੁਝ ਘਰਾਂ ਨੂੰ ਵੀ ਨੁਕਸਾਨ ਪੁੱਜਾ ਹੈ। ਮੰਡੀ, ਸਿਰਮੌਰ, ਸ਼ਿਮਲਾ, ਹਮੀਰਪੁਰ, ਬਿਲਾਸਪੁਰ ਅਤੇ ਸੋਲਨ ਵਿੱਚ ਵੀ ਪਾਣੀ ਭਰਨ, ਢਿੱਗਾਂ ਡਿੱਗਣ ਅਤੇ ਦਰੱਖਤ ਡਿੱਗਣ ਕਾਰਨ ਕਈ ਘਰ ਖਤਰੇ ਵਿੱਚ ਆ ਗਏ।ਰਾਜ ਭਰ ਵਿੱਚ ਕਾਲਕਾ-ਸ਼ਿਮਲਾ, ਚੰਡੀਗੜ੍ਹ-ਮਨਾਲੀ, ਸ਼ਿਮਲਾ-ਧਰਮਸ਼ਾਲਾ, ਪਾਉਂਟਾ-ਸ਼ਿਲਾਈ NH ਸਮੇਤ ਬਹੁਤ ਸਾਰੀਆਂ ਸੜਕਾਂ ਬੰਦ ਹਨ। ਇਸ ਕਾਰਨ ਕਈ ਰੂਟਾਂ ’ਤੇ ਬੱਸ ਸੇਵਾ ਠੱਪ ਹੋਣ ਕਾਰਨ ਲੋਕਾਂ ਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਸੜਕਾਂ, ਬਿਜਲੀ ਅਤੇ ਪਾਣੀ ਤੋਂ ਬਿਨਾਂ ਇੱਥੋਂ ਦੇ ਲੋਕਾਂ ਸਾਹਮਣੇ ਵੱਡੀਆਂ ਚੁਣੌਤੀਆਂ ਖੜ੍ਹੀਆਂ ਹੋ ਗਈਆਂ ਹਨ।