ਮੁੱਖ ਮੰਤਰੀ ਨੇ ਦਿੱਤੇ ਮੁਅੱਤਲੀ ਦੇ ਹੁਕਮ, ਮਹਿਲਾ ਕਮਿਸ਼ਨ ਵੱਲੋਂ ਵੀ ਜਲਦ ਗ੍ਰਿਫ਼ਤਾਰੀ ਲਈ ਨੋਟਿਸ ਜਾਰੀ
ਨਵੀਂ ਦਿੱਲੀ, 21 ਅਗਸਤ, ਦੇਸ਼ ਕਲਿੱਕ ਬਿਓਰੋ :
ਮਹਿਲਾ ਤੇ ਬਾਲ ਵਿਕਾਸ ਵਿਭਾਗ (DCW) ਵਿੱਚ ਤਾਇਨਾਤ ਇਕ ਅਫਸਰ ਦੀ ਗੰਦੀ ਕਰਤੂਤ ਸਾਹਮਣੇ ਆਏ ਹੈ। ਮਿਲੀ ਜਾਣਕਾਰੀ ਅਨੁਸਾਰ ਦਿੱਲੀ ਵਿੱਚ ਮਹਿਲਾ ਤੇ ਬਾਲ ਵਿਕਾਸ ਵਿਭਾਗ ਵਿੱਚ ਤਾਇਨਾਤ ਡਿਪਟੀ ਡਾਇਰੈਕਟਰ ਇਕ ਨਾਬਾਲਗ ਲੜਕੀ ਨਾਲ ਕਈ ਮਹੀਨੇ ਜਬਰਦਸਤੀ ਕਰਦਾ ਰਿਹਾ। ਲੜਕੀ ਦੇ ਗਰਭਵਤੀ ਹੋਣ ਤੋਂ ਬਾਅਦ ਉਸਦੀ ਪਤਨੀ ਵੱਲੋਂ ਲੜਕੀ ਦਾ ਗਰਭਪਾਤ ਕਰਵਾਇਆ ਗਿਆ। ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਫਸਰ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਜਾਰੀ ਕਰਕੇ ਸ਼ਾਮ 5 ਵਜੇ ਤੱਕ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ।
ਮੁਲਜਮ ਖਿਲਾਫ ਪਾਕਸੋ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸ਼ਨ ਨੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਕੇ ਛੇਤੀ ਤੋਂ ਛੇਤੀ ਮੁਲਜਮ ਨੂੰ ਗ੍ਰਿਫਤਾਰ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਦਿੱਲੀ ਸਰਕਾਰ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਾਬਾਲਗ ਨਾਲ ਬਲਾਤਕਾਰ ਦੇ ਮੁਲਜਮ ਮਹਿਲਾ ਤੇ ਬਾਲ ਵਿਕਾਸ ਅਧਿਕਾਰੀ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ। ਸ਼ਾਮ ਤੱਕ ਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਗਈ ਹੈ।