ਨਵੀਂ ਦਿੱਲੀ, 21 ਅਗਸਤ, ਦੇਸ਼ ਕਲਿੱਕ ਬਿਓਰੋ :
ਪਾਕਿਸਤਾਨ ਅਤੇ ਸ੍ਰੀਲੰਕਾ ਵਿੱਚ ਹੋਣ ਵਾਲੇ ਏਸ਼ੀਆ ਕੱਪ 2023 ਵਾਸਤੇ ਭਾਰਤੀ ਕ੍ਰਿਕਅ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਭਾਵ ਬੀਸੀਸੀਆਈ ਨੇ ਇਸ ਏਸ਼ੀਆਈ ਟੂਰਨਾਮੈਂਅ ਲਈ ਟੀਮ ਦਾ ਐਲਾਨ ਕਰ ਦਿੱਤਾ। ਚੋਣ ਕਮੇਟੀ ਨੇ ਕੁਲ 17 ਖਿਡਾਰੀਆਂ ਨੂੰ ਏਸ਼ੀਆ ਕੱਪ ਲਈ ਚੁਣਿਆ ਹੈ। ਟੀਮ ਇੰਡੀਆ ਦੀ ਕਪਤਾਨੀ ਰੋਹਿਤ ਸ਼ਰਮਾ ਦੇ ਹੱਥਾਂ 'ਚ ਹੈ। ਕੇਐੱਲ ਰਾਹੁਲ ਤੇ ਸ਼੍ਰੇਅਸ ਅਈਅਰ ਨੂੰ ਭਾਰਤੀ ਟੀਮ ਵਿਚ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ 4 ਤੇਜ਼ ਗੇਂਦਬਾਜ਼ਾਂ ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ, ਪ੍ਰਸਿੱਧ ਕ੍ਰਿਸ਼ਨਾ, ਮੁਹੰਮਦ ਸ਼ਮੀ ਨੂੰ ਟੀਮ ਵਿੱਚ ਮੌਕਾ ਦਿੱਤਾ ਗਿਆ ਹੈ। ਵਿਕਟਕੀਪਰ ਬੱਲੇਬਾਜ਼ ਸੰਜੂ ਸੈਮਸਨ ਨੂੰ ਬੈਕਅੱਪ ਪਲੇਅਰ ਵਜੋਂ ਰੱਖਿਆ ਗਿਆ ਹੈ।