ਨਵੀਂ ਦਿੱਲੀ, 28 ਅਗਸਤ, ਦੇਸ਼ ਕਲਿਕ ਬਿਊਰੋ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡਣਗੇ। ਦੇਸ਼ ਭਰ ਵਿੱਚ 45 ਥਾਵਾਂ 'ਤੇ ਨੌਕਰੀ ਮੇਲੇ ਦਾ ਆਯੋਜਨ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਦਫ਼ਤਰ ਨੇ ਇਸ ਸਬੰਧ ਵਿੱਚ ਇੱਕ ਬਿਆਨ ਜਾਰੀ ਕੀਤਾ ਹੈ। ਮੰਤਰਾਲੇ ਨੇ ਬਿਆਨ ਵਿੱਚ ਕਿਹਾ ਕਿ ਗ੍ਰਹਿ ਮੰਤਰਾਲੇ, ਕੇਂਦਰੀ ਰਿਜ਼ਰਵ ਪੁਲਿਸ ਬਲ, ਸੀਮਾ ਸੁਰੱਖਿਆ ਬਲ, ਸਸ਼ਤ੍ਰ ਸੀਮਾ ਬਲ, ਅਸਾਮ ਰਾਈਫਲਜ਼, ਕੇਂਦਰੀ ਉਦਯੋਗਿਕ ਸੁਰੱਖਿਆ ਬਲ, ਇੰਡੋ-ਤਿੱਬਤੀਅਨ ਬਾਰਡਰ ਪੁਲਿਸ , ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਦਿੱਲੀ ਪੁਲਿਸ ਵਿੱਚ ਕਰਮਚਾਰੀਆਂ ਦੀ ਭਰਤੀ ਕੀਤੀ ਜਾ ਰਹੀ ਹੈ।ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ 28 ਅਗਸਤ, 2023 ਨੂੰ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਨਵੇਂ ਭਰਤੀ ਕੀਤੇ ਗਏ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਪ੍ਰਧਾਨ ਮੰਤਰੀ ਇਸ ਮੌਕੇ ਨਿਯੁਕਤ ਕੀਤੇ ਗਏ ਲੋਕਾਂ ਨੂੰ ਸੰਬੋਧਨ ਵੀ ਕਰਨਗੇ। ਇਸ ਵਿਚ ਕਿਹਾ ਗਿਆ ਹੈ ਕਿ ਦੇਸ਼ ਭਰ ਤੋਂ ਚੁਣੇ ਗਏ ਨਵੇਂ ਭਰਤੀ ਨੌਜਵਾਨ ਵੱਖ-ਵੱਖ ਅਸਾਮੀਆਂ ਜਿਵੇਂ ਕਿ ਕਾਂਸਟੇਬਲ (ਜਨਰਲ ਡਿਊਟੀ), ਸਬ-ਇੰਸਪੈਕਟਰ (ਜਨਰਲ ਡਿਊਟੀ) ਅਤੇ ਗੈਰ-ਜਨਰਲ ਡਿਊਟੀ ਕਾਡਰ ਦੀਆਂ ਅਸਾਮੀਆਂ 'ਤੇ ਗ੍ਰਹਿ ਮੰਤਰਾਲੇ ਦੇ ਅਧੀਨ ਵੱਖ-ਵੱਖ ਸੰਸਥਾਵਾਂ ਵਿਚ ਸ਼ਾਮਲ ਹੋਣਗੇ।