ਨਵੀਂ ਦਿੱਲੀ, 3 ਸਤੰਬਰ, ਦੇਸ਼ ਕਲਿਕ ਬਿਊਰੋ :
ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਨੇਤਾ ਸੋਨੀਆ ਗਾਂਧੀ ਦੀ ਸਿਹਤ ਅਚਾਨਕ ਵਿਗੜ ਗਈ ਹੈ। ਸੋਨੀਆ ਗਾਂਧੀ ਨੂੰ ਇਲਾਜ ਲਈ ਦਿੱਲੀ ਦੇ ਸਰਗੰਗਾਰਾਮ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਦੀ ਸਿਹਤ ਬਾਰੇ ਕੋਈ ਅਪਡੇਟ ਨਹੀਂ ਮਿਲੀ ਹੈ। ਸਰਗੰਗਾਰਾਮ ਹਸਪਤਾਲ ਦੇ ਸੀਨੀਅਰ ਡਾਕਟਰ ਸੋਨੀਆ ਗਾਂਧੀ ਦੀ ਸਿਹਤ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ।ਸੂਤਰਾਂ ਮੁਤਾਬਕ ਜਦੋਂ ਤੋਂ ਉਹ ਕੋਰੋਨਾ ਦੀ ਲਪੇਟ 'ਚ ਆਏ ਹਨ, ਉਦੋਂ ਤੋਂ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਸੋਨੀਆ ਗਾਂਧੀ ਦੀ ਖਰਾਬ ਸਿਹਤ ਦੀ ਜਾਣਕਾਰੀ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਵੀ ਹਸਪਤਾਲ ਪਹੁੰਚ ਗਏ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮਾਰਚ ਵਿੱਚ ਵੀ ਸੋਨੀਆ ਗਾਂਧੀ ਨੂੰ ਸਿਹਤ ਖਰਾਬ ਹੋਣ ਕਾਰਨ ਸਰਗੰਗਾਰਾਮ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ, ਇੱਕ ਦਿਨ ਬਾਅਦ ਜਾਰੀ ਕੀਤੇ ਗਏ ਇੱਕ ਮੈਡੀਕਲ ਬੁਲੇਟਿਨ ਵਿੱਚ ਕਿਹਾ ਗਿਆ ਸੀ ਕਿ ਉਸਦੀ ਹਾਲਤ ਸਥਿਰ ਹੈ ਅਤੇ ਉਹ ਠੀਕ ਹੋ ਰਹੇ ਹਨ।