ਭੁਵਨੇਸ਼ਵਰ, 3 ਸਤੰਬਰ, ਦੇਸ਼ ਕਲਿਕ ਬਿਊਰੋ :
ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਹੜ੍ਹ ਅਤੇ ਮੀਂਹ ਕਾਰਨ ਤਬਾਹੀ ਵਰਗੀ ਸਥਿਤੀ ਬਣੀ ਹੋਈ ਹੈ। ਸ਼ਨੀਵਾਰ ਨੂੰ ਓਡੀਸ਼ਾ 'ਚ ਖਰਾਬ ਮੌਸਮ ਕਾਰਨ ਹਾਲਾਤ ਵਿਗੜ ਗਏ।ਅਸਮਾਨੀ ਬਿਜਲੀ ਡਿੱਗਣ ਕਾਰਨ ਇੱਥੇ 10 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਲੋਕ ਜ਼ਖਮੀ ਹੋ ਗਏ।ਰਾਜ ਦੇ ਵਿਸ਼ੇਸ਼ ਰਾਹਤ ਕਮਿਸ਼ਨਰ (ਐਸਆਰਸੀ) ਨੇ ਕਿਹਾ ਕਿ ਅੰਗੁਲ ਜ਼ਿਲ੍ਹੇ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਇੱਕ ਵਿਅਕਤੀ, ਬੋਲਾਂਗੀਰ ਵਿੱਚ ਦੋ, ਬੋਧ ਵਿੱਚ ਇੱਕ, ਜਗਤਸਿੰਘਪੁਰ ਵਿੱਚ ਇੱਕ, ਢੇਕਨਾਲ ਵਿੱਚ ਇੱਕ ਅਤੇ ਖੋਰਧਾ ਵਿੱਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ।ਐਸਆਰਸੀ ਨੇ ਦੱਸਿਆ ਕਿ ਜ਼ਖ਼ਮੀ ਹੋਏ ਲੋਕ ਖੋਢਾ ਜ਼ਿਲ੍ਹੇ ਦੇ ਵਸਨੀਕ ਹਨ। ਮੌਸਮ ਵਿਭਾਗ ਮੁਤਾਬਕ ਸੂਬੇ 'ਚ ਅਜੇ ਕੁਝ ਦਿਨਾਂ ਤੱਕ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ।