ਅਮਰਾਵਤੀ, 9 ਸਤੰਬਰ, ਦੇਸ਼ ਕਲਿਕ ਬਿਊਰੋ :
ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੂੰ ਅੱਜ ਸ਼ਨੀਵਾਰ ਸਵੇਰੇ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਕ੍ਰਿਮੀਨਲ ਇਨਵੈਸਟੀਗੇਸ਼ਨ ਡਿਪਾਰਟਮੈਂਟ (ਸੀਆਈਡੀ) ਨੇ ਨਾਇਡੂ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ। ਦੂਜੇ ਪਾਸੇ ਨਾਇਡੂ ਦੇ ਬੇਟੇ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਨਾਇਡੂ ਵਿਰੁੱਧ 2021 ਵਿੱਚ ਕੇਸ ਦਰਜ ਕੀਤਾ ਗਿਆ ਸੀ।ਜਿਸ ਤੋਂ ਬਾਅਦ ਅਪਰਾਧਿਕ ਜਾਂਚ ਵਿਭਾਗ (ਸੀਆਈਡੀ) ਨੇ ਟੀਡੀਪੀ ਮੁਖੀ ਅਤੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਨੂੰ ਨੰਡਿਆਲਾ ਵਿੱਚ ਗ੍ਰਿਫ਼ਤਾਰ ਕਰ ਲਿਆ। ਆਂਧਰਾ ਪ੍ਰਦੇਸ਼ ਪੁਲਿਸ ਨੇ ਪੂਰਬੀ ਗੋਦਾਵਰੀ ਜ਼ਿਲ੍ਹੇ ਵਿੱਚ ਟੀਡੀਪੀ ਆਗੂ ਅਤੇ ਪਾਰਟੀ ਮੁਖੀ ਐਨ ਚੰਦਰਬਾਬੂ ਨਾਇਡੂ ਦੇ ਪੁੱਤਰ ਨਾਰਾ ਲੋਕੇਸ਼ ਨੂੰ ਵੀ ਹਿਰਾਸਤ ਵਿੱਚ ਲਿਆ ਹੈ।