ਮੁੰਬਈ, 14 ਸਤੰਬਰ, ਦੇਸ਼ ਕਲਿਕ ਬਿਊਰੋ :
ਮੁੰਬਈ ਹਵਾਈ ਅੱਡੇ 'ਤੇ ਅੱਜ ਇੱਕ ਚਾਰਟਰਡ ਜਹਾਜ਼ ਲੈਂਡਿੰਗ ਦੌਰਾਨ ਰਨਵੇਅ ਤੋਂ ਫਿਸਲ ਗਿਆ ਅਤੇ ਹਾਦਸਾਗ੍ਰਸਤ ਹੋ ਗਿਆ। ਹਾਦਸੇ ਨਾਲ ਜਹਾਜ਼ ਦੇ ਦੋ ਹਿੱਸੇ ਹੋ ਗਏ ਅਤੇ ਅੱਗ ਲੱਗ ਗਈ। ਜਹਾਜ਼ 'ਚ 6 ਯਾਤਰੀ ਅਤੇ 2 ਚਾਲਕ ਦਲ ਦੇ ਮੈਂਬਰ ਸਵਾਰ ਸਨ। ਇਨ੍ਹਾਂ 'ਚੋਂ 3 ਲੋਕ ਜ਼ਖਮੀ ਹੋਏ ਹਨ। ਸਾਰਿਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਜਹਾਜ਼ ਨੇ ਵਿਸ਼ਾਖਾਪਟਨਮ ਤੋਂ ਉਡਾਣ ਭਰੀ ਸੀ।
ਸ਼ੁਰੂਆਤੀ ਜਾਣਕਾਰੀ ਮੁਤਾਬਕ ਇਹ ਜਹਾਜ਼ ਮੱਧ ਪ੍ਰਦੇਸ਼ ਦੇ ਭੋਪਾਲ ਸਥਿਤ ਦਲੀਪ ਬਿਲਡਕਾਨ ਨਾਂ ਦੀ ਕੰਪਨੀ ਦੇ ਨਾਂ 'ਤੇ ਰਜਿਸਟਰਡ ਹੈ। ਜਹਾਜ਼ ਵਿੱਚ ਜੇਐਮ ਬਕਸੀ ਕੰਪਨੀ ਦੇ ਮਾਲਕ ਕੋਟਕ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸਵਾਰ ਸਨ। JM Baxi ਕੰਪਨੀ ਲੌਜਿਸਟਿਕਸ ਦੇ ਖੇਤਰ ਵਿੱਚ ਕੰਮ ਕਰਦੀ ਹੈ।ਸਿਵਲ ਏਵੀਏਸ਼ਨ ਦੇ ਡਾਇਰੈਕਟਰ ਜਨਰਲ (DGCA) ਨੇ ਦੱਸਿਆ ਕਿ VSR Ventures Learjet 45 ਜਹਾਜ਼ ਮੁੰਬਈ ਦੇ ਰਨਵੇਅ 27 ਉੱਤੇ ਫਿਸਲ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।