ਨਵੀਂ ਦਿੱਲੀ, 16 ਸਤੰਬਰ, ਦੇਸ਼ ਕਲਿਕ ਬਿਊਰੋ :
ਜੀ-20 ਸਿਖਰ ਸੰਮੇਲਨ ਦੌਰਾਨ 10 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਮਿਲ ਕੇ ਉੱਥੇ ਕੱਟੜਪੰਥੀ ਤੱਤਾਂ ਦੀਆਂ 'ਭਾਰਤ ਵਿਰੋਧੀ ਗਤੀਵਿਧੀਆਂ' 'ਤੇ ਚਿੰਤਾ ਪ੍ਰਗਟਾਈ ਸੀ ਜਿਸ ਦੇ ਛੇ ਦਿਨਾਂ ਬਾਅਦ ਕੈਨੇਡਾ ਨੇ ਭਾਰਤ ਨਾਲ ਫ੍ਰੀ ਟ੍ਰੇਡ ਡੀਲ ਨੂੰ ਲੈ ਕੇ ਹੋਣ ਵਾਲੀ ਗੱਲਬਾਤ ਨੂੰ ਟਾਲ ਦਿੱਤਾ ਗਿਆ। ਅਲਜਜ਼ੀਰਾ ਦੀ ਰਿਪੋਰਟ ਮੁਤਾਬਕ ਕੈਨੇਡਾ ਦੇ ਵਪਾਰ ਮੰਤਰਾਲੇ ਦੇ ਬੁਲਾਰੇ ਨੇ ਇਸ ਦੀ ਪੁਸ਼ਟੀ ਕੀਤੀ ਹੈ।ਹਾਲਾਂਕਿ ਇਸ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ।ਇਸੇ ਦੌਰਾਨ ਇਕ ਭਾਰਤੀ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਵਪਾਰ ਨਾਲ ਜੁੜੀ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੋਰ ਮੁੱਦਿਆਂ ਦਾ ਹੱਲ ਹੋਵੇਗਾ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਕੁਝ ਅਜਿਹੀਆਂ ਸਿਆਸੀ ਗਤੀਵਿਧੀਆਂ ਹੋ ਰਹੀਆਂ ਹਨ। ਜਿਸ 'ਤੇ ਭਾਰਤ ਨੇ ਇਤਰਾਜ਼ ਜਤਾਇਆ ਸੀ। ਜਦੋਂ ਤੱਕ ਉਨ੍ਹਾਂ ਦਾ ਹੱਲ ਨਹੀਂ ਨਿਕਲਦਾ। ਉਦੋਂ ਤੱਕ ਕੈਨੇਡਾ ਨਾਲ ਵਪਾਰ ਸਮਝੌਤੇ ਸਬੰਧੀ ਗੱਲਬਾਤ ਰੋਕ ਦਿੱਤੀ ਗਈ ਹੈ। ਕੈਨੇਡਾ ਨਾਲ 10 ਸਾਲ ਤੋਂ ਮੁਕਤ ਵਪਾਰ ਸਮਝੌਤੇ ਲਈ ਚਰਚਾ ਚੱਲ ਜਾਰੀ ਹੈ।