ਨਵੀਂ ਦਿੱਲੀ, 18 ਸਤੰਬਰ, ਦੇਸ਼ ਕਲਿਕ ਬਿਊਰੋ :
ਕੇਂਦਰ ਸਰਕਾਰ ਨੇ ਅੱਜ 18 ਤੋਂ 22 ਸਤੰਬਰ ਤੱਕ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਵਿਸ਼ੇਸ਼ ਸੈਸ਼ਨ ਵਿੱਚ ਪੰਜ ਮੀਟਿੰਗਾਂ ਹੋਣਗੀਆਂ। ਇਹ 17ਵੀਂ ਲੋਕ ਸਭਾ ਦਾ 13ਵਾਂ ਅਤੇ ਰਾਜ ਸਭਾ ਦਾ 261ਵਾਂ ਸੈਸ਼ਨ ਹੋਵੇਗਾ। ਇਸ ਦੌਰਾਨ ਚਾਰ ਬਿੱਲ ਪੇਸ਼ ਕੀਤੇ ਜਾਣਗੇ। ਇਹ ਜਾਣਕਾਰੀ ਰਾਜ ਸਭਾ ਵੱਲੋਂ 13 ਸਤੰਬਰ ਨੂੰ ਜਾਰੀ ਸੰਸਦੀ ਬੁਲੇਟਿਨ ਵਿੱਚ ਦਿੱਤੀ ਗਈ ਸੀ।ਦੂਜੇ ਪਾਸੇ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਸਵਾਲ-ਜਵਾਬ ਕਰਨ ਲਈ 9 ਮੁੱਦਿਆਂ ਦੀ ਸੂਚੀ ਤਿਆਰ ਕੀਤੀ ਹੈ। ਇਸ ਸੈਸ਼ਨ ਵਿੱਚ ਵਿਰੋਧੀ ਗਠਜੋੜ I.N.D.I.A ਦੀਆਂ 24 ਪਾਰਟੀਆਂ ਹਿੱਸਾ ਲੈਣਗੀਆਂ।ਸੈਸ਼ਨ ਦੇ ਪਹਿਲੇ ਦਿਨ ਅੱਜ 18 ਸਤੰਬਰ ਨੂੰ ਰਾਜ ਸਭਾ 'ਚ 75 ਸਾਲਾਂ ਦੇ ਸੰਸਦੀ ਸਫ਼ਰ, ਪ੍ਰਾਪਤੀਆਂ, ਤਜ਼ਰਬਿਆਂ, ਯਾਦਾਂ ਅਤੇ ਸਿੱਖਿਆਂ 'ਤੇ ਚਰਚਾ ਕਰਨ ਤੋਂ ਬਾਅਦ 19 ਸਤੰਬਰ ਤੋਂ ਨਵੀਂ ਸੰਸਦ 'ਚ ਅਗਲਾ ਸੈਸ਼ਨ ਸ਼ੁਰੂ ਹੋਵੇਗਾ, ਇਸ ਤੋਂ ਪਹਿਲਾਂ 17 ਸਤੰਬਰ ਨੂੰ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਨਵੀਂ ਪਾਰਲੀਮੈਂਟ ਬਿਲਡਿੰਗ ਵਿੱਚ ਤਿਰੰਗਾ ਲਹਿਰਾਇਆ ਸੀ।