ਨਵੀਂ ਦਿੱਲੀ, 19 ਸਤੰਬਰ, ਦੇਸ਼ ਕਲਿਕ ਬਿਊਰੋ :
ਕੈਨੇਡਾ ਵੱਲੋਂ ਖਾਲਿਸਤਾਨੀ ਖਾੜਕੂ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਦੋਸ਼ਾਂ 'ਤੇ ਭਾਰਤ ਨੇ ਨਾਰਾਜ਼ਗੀ ਪ੍ਰਗਟਾਈ ਹੈ। ਵਿਦੇਸ਼ ਮੰਤਰਾਲੇ ਨੇ ਅੱਜ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਤਲਬ ਕਰਕੇ ਭਾਰਤੀ ਡਿਪਲੋਮੈਟ ਨੂੰ ਕੱਢਣ ਦੇ ਕੈਨੇਡਾ ਦੇ ਫੈਸਲੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੂੰ ਕੈਨੇਡਾ ਦੇ ਇੱਕ ਸੀਨੀਅਰ ਡਿਪਲੋਮੈਟ ਨੂੰ ਕੱਢੇ ਜਾਣ ਦੀ ਵੀ ਜਾਣਕਾਰੀ ਦਿੱਤੀ।ਇਸ ਡਿਪਲੋਮੈਟ ਨੂੰ ਪੰਜ ਦਿਨਾਂ ਦੇ ਅੰਦਰ ਭਾਰਤ ਛੱਡਣ ਦਾ ਨਿਰਦੇਸ਼ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਕੈਨੇਡਾ ਨੇ ਭਾਰਤ ਦੇ ਇਕ ਚੋਟੀ ਦੇ ਡਿਪਲੋਮੈਟ ਨੂੰ ਕੱਢ ਦਿੱਤਾ ਸੀ। ਸਾਰਾ ਮਾਮਲਾ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਕਤਲ ਕੇਸ ਦੀ ਜਾਂਚ ਨਾਲ ਜੁੜਿਆ ਹੋਇਆ ਹੈ। ਕੈਨੇਡੀਅਨ ਸਰਕਾਰ ਦਾ ਇਲਜ਼ਾਮ ਹੈ ਕਿ ਭਾਰਤੀ ਡਿਪਲੋਮੈਟ ਕਤਲ ਦੀ ਜਾਂਚ ਵਿੱਚ ਦਖ਼ਲ ਦੇ ਰਹੇ ਸਨ ਅਤੇ ਉਹ ਵੀ ਉਦੋਂ ਜਦੋਂ ਕੈਨੇਡੀਅਨ ਏਜੰਸੀ ਮਾਮਲੇ ਦੀ ਜਾਂਚ ਲਈ ਵਚਨਬੱਧ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੋਸ਼ ਲਾਇਆ ਹੈ ਕਿ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦੀ ਕੋਈ ਸਾਜ਼ਿਸ਼ ਹੋ ਸਕਦੀ ਹੈ।