ਨਵੀਂ ਦਿੱਲੀ, 21 ਸਤੰਬਰ, ਦੇਸ਼ ਕਲਿਕ ਬਿਊਰੋ :
ਅੱਜ ਯਾਨੀ 21 ਸਤੰਬਰ ਨੂੰ ਰਾਜ ਸਭਾ 'ਚ ਮਹਿਲਾ ਰਾਖਵਾਂਕਰਨ ਬਿੱਲ 'ਤੇ ਚਰਚਾ ਹੋਵੇਗੀ। ਇਹ ਬਿੱਲ 20 ਸਤੰਬਰ ਨੂੰ ਲੋਕ ਸਭਾ ਵਿੱਚ ਪਾਸ ਹੋਇਆ। ਬਿੱਲ ਦੇ ਹੱਕ ਵਿੱਚ 454 ਵੋਟਾਂ ਪਈਆਂ, ਜਦੋਂ ਕਿ ਇਸ ਦੇ ਵਿਰੋਧ ਵਿੱਚ 2 ਵੋਟਾਂ ਪਈਆਂ। ਏਆਈਐਮਆਈਐਮ ਪਾਰਟੀ ਦੇ ਦੋ ਸੰਸਦ ਮੈਂਬਰਾਂ ਅਸਦੁਦੀਨ ਓਵੈਸੀ ਅਤੇ ਇਮਤਿਆਜ਼ ਜਲੀਲ ਨੇ ਵਿਰੋਧ ਵਿੱਚ ਆਪਣੀ ਵੋਟ ਪਾਈ। ਸਲਿੱਪਾਂ ਰਾਹੀਂ ਵੋਟਿੰਗ ਹੋਈ। ਇਹ ਬਿੱਲ ਲੋਕ ਸਭਾ ਵਿੱਚ ਦੋ ਤਿਹਾਈ ਬਹੁਮਤ ਨਾਲ ਪਾਸ ਹੋ ਗਿਆ।ਪੀਐਮ ਮੋਦੀ ਨੇ ਬੁੱਧਵਾਰ ਦੇਰ ਰਾਤ ਐਕਸ (ਟਵਿੱਟਰ) 'ਤੇ ਪੋਸਟ ਕਰਦੇ ਹੋਏ ਸਾਰਿਆਂ ਦਾ ਧੰਨਵਾਦ ਕੀਤਾ। ਪੀਐਮ ਨੇ ਲਿਖਿਆ ਕਿ ਲੋਕ ਸਭਾ ਵਿੱਚ ਪਾਸ ਕੀਤੇ ਗਏ ਸੰਵਿਧਾਨ (128ਵੀਂ ਸੋਧ) ਬਿੱਲ, 2023 ਦੇ ਪਾਸ ਹੋਣ ‘ਤੇ ਖੁਸ਼ੀ ਹੋਈ। ਮੈਂ ਉਨ੍ਹਾਂ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਇਸ ਬਿੱਲ ਦੇ ਸਮਰਥਨ ਵਿੱਚ ਵੋਟ ਪਾਈ।