ਮੋਹਾਲੀ, 22 ਸਤੰਬਰ, ਦੇਸ਼ ਕਲਿਕ ਬਿਊਰੋ :
ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ ਅੱਜ ਮੋਹਾਲੀ ਦੇ ਪੰਜਾਬ ਕ੍ਰਿਕੇਟ ਐਸੋਸੀਏਸ਼ਨ (ਪੀਸੀਏ) ਦੇ ਆਈਐਸ ਬਿੰਦਰਾ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਮੈਚ ਭਾਰਤੀ ਸਮੇਂ ਮੁਤਾਬਕ ਦੁਪਹਿਰ 1:30 ਵਜੇ ਸ਼ੁਰੂ ਹੋਵੇਗਾ। ਟਾਸ ਦੁਪਹਿਰ 1:00 ਵਜੇ ਹੋਵੇਗਾ।ਇਸ ਸੀਰੀਜ਼ 'ਚ ਟੀਮ ਇੰਡੀਆ ਕੋਲ ਵਿਸ਼ਵ ਕੱਪ ਦੀਆਂ ਤਿਆਰੀਆਂ ਨੂੰ ਪਰਖਣ ਦਾ ਆਖਰੀ ਮੌਕਾ ਹੋਵੇਗਾ। ਭਾਰਤੀ ਟੀਮ 4 ਸਾਲ ਬਾਅਦ ਇਸ ਮੈਦਾਨ 'ਤੇ ਆਸਟ੍ਰੇਲੀਆ ਨਾਲ ਖੇਡੇਗੀ। ਇੱਥੇ ਪਿਛਲੇ ਮੈਚ ਵਿੱਚ ਆਸਟਰੇਲੀਆ ਨੇ ਟੀਮ ਇੰਡੀਆ ਨੂੰ 4 ਵਿਕਟਾਂ ਨਾਲ ਹਰਾਇਆ ਸੀ।ਭਾਰਤੀ ਚੋਣਕਾਰਾਂ ਨੇ ਵਿਸ਼ਵ ਕੱਪ ਤੋਂ ਪਹਿਲਾਂ ਟੀਮ ਦੇ 5 ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿਵਾਇਆ ਹੈ। ਰੋਹਿਤ ਸ਼ਰਮਾ, ਵਿਰਾਟ ਕੋਹਲੀ, ਹਾਰਦਿਕ ਪੰਡਯਾ, ਅਕਸ਼ਰ ਪਟੇਲ ਅਤੇ ਕੁਲਦੀਪ ਯਾਦਵ ਨੂੰ ਸੀਰੀਜ਼ ਦੇ ਪਹਿਲੇ 2 ਮੈਚਾਂ ਤੋਂ ਆਰਾਮ ਦਿੱਤਾ ਗਿਆ ਹੈ।