ਮੋਹਾਲੀ, 22 ਸਤੰਬਰ, ਦੇਸ਼ ਕਲਿਕ ਬਿਊਰੋ :
ਆਸਟ੍ਰੇਲੀਆਈ ਟੀਮ ਨੇ ਵਨਡੇ ਸੀਰੀਜ਼ ਦੇ ਪਹਿਲੇ ਮੈਚ 'ਚ ਭਾਰਤ ਨੂੰ ਜਿੱਤ ਲਈ 277 ਦੌੜਾਂ ਦਾ ਟੀਚਾ ਦਿੱਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਨੇ 50 ਓਵਰਾਂ 'ਚ 10 ਵਿਕਟਾਂ 'ਤੇ 276 ਦੌੜਾਂ ਬਣਾਈਆਂ। ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਨੇ 52 ਦੌੜਾਂ ਦੀ ਅਰਧ ਸੈਂਕੜੇ ਵਾਲੀ ਪਾਰੀ ਖੇਡੀ, ਜਦਕਿ ਸਟੀਵ ਸਮਿਥ ਨੇ 41 ਦੌੜਾਂ ਬਣਾਈਆਂ।ਭਾਰਤੀ ਟੀਮ ਲਈ ਮੁਹੰਮਦ ਸ਼ਮੀ ਨੇ 5 ਵਿਕਟਾਂ ਲਈਆਂ। ਜਸਪ੍ਰੀਤ ਬੁਮਰਾਹ, ਰਵੀਚੰਦਰਨ ਅਸ਼ਵਿਨ ਅਤੇ ਰਵਿੰਦਰ ਜਡੇਜਾ ਨੂੰ ਇਕ-ਇਕ ਵਿਕਟ ਮਿਲੀ।ਆਸਟਰੇਲੀਆ ਦੀ ਪਾਰੀ ਦੇ ਸਿਰਫ਼ 35.4 ਓਵਰ ਹੀ ਖੇਡੇ ਗਏ ਸਨ ਜਦੋਂ ਮੀਂਹ ਆ ਗਿਆ ਅਤੇ ਖੇਡ ਨੂੰ ਰੋਕਣਾ ਪਿਆ, ਹਾਲਾਂਕਿ ਕੁਝ ਹੀ ਸਮੇਂ ਵਿੱਚ ਮੀਂਹ ਰੁਕ ਗਿਆ ਅਤੇ ਮੈਚ ਦੁਬਾਰਾ ਸ਼ੁਰੂ ਹੋ ਗਿਆ।