ਨਵੀਂ ਦਿੱਲੀ, 30 ਸਤੰਬਰ, ਦੇਸ਼ ਕਲਿਕ ਬਿਊਰੋ :
5 ਰਾਜਾਂ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੱਜ 30 ਸਤੰਬਰ ਨੂੰ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਦੀ ਤੀਸਰੀ ਬੈਠਕ ਹੋਵੇਗੀ। ਨਵੀਂ ਦਿੱਲੀ 'ਚ ਹੋਣ ਵਾਲੀ ਇਸ ਦੋ ਦਿਨਾ ਬੈਠਕ 'ਚ ਰਾਜਸਥਾਨ, ਮੱਧ ਪ੍ਰਦੇਸ਼-ਛੱਤੀਸਗੜ੍ਹ ਤੋਂ ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।ਖਬਰਾਂ ਮੁਤਾਬਕ ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਪ੍ਰਮੁੱਖ ਨੇਤਾ ਸ਼ਾਮਲ ਹੋਣਗੇ।ਜਿਕਰਯੋਗ ਹੈ ਕਿ ਮੱਧ ਪ੍ਰਦੇਸ਼, ਰਾਜਸਥਾਨ, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ 2023 ਦੇ ਅਖੀਰ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਵਿਧਾਨ ਸਭਾ ਦਾ ਕਾਰਜਕਾਲ ਮਿਜ਼ੋਰਮ ਵਿੱਚ 17 ਦਸੰਬਰ, ਛੱਤੀਸਗੜ੍ਹ ਵਿੱਚ 3 ਜਨਵਰੀ, ਮੱਧ ਪ੍ਰਦੇਸ਼ ਵਿੱਚ 6 ਜਨਵਰੀ, ਰਾਜਸਥਾਨ ਵਿੱਚ 14 ਜਨਵਰੀ ਅਤੇ ਤੇਲੰਗਾਨਾ ਵਿੱਚ 16 ਜਨਵਰੀ ਨੂੰ ਖ਼ਤਮ ਹੋ ਰਿਹਾ ਹੈ।