ਅੰਮ੍ਰਿਤਸਰ, 2 ਅਕਤੂਬਰ, ਦੇਸ਼ ਕਲਿਕ ਬਿਊਰੋ :
ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ। ਰਾਹੁਲ ਗਾਂਧੀ ਦਾ ਇਹ ਦੌਰਾ ਨਿੱਜੀ ਹੈ ਅਤੇ ਇਸ ਪੂਰੇ ਦੌਰੇ ਦੌਰਾਨ ਉਨ੍ਹਾਂ ਦੇ ਆਸ-ਪਾਸ ਕੁਝ ਸੀਨੀਅਰ ਆਗੂ ਹੀ ਰਹਿਣ ਵਾਲੇ ਹਨ। ਉਨ੍ਹਾਂ ਦੀ ਇਹ ਫੇਰੀ ਅਜਿਹੇ ਸਮੇਂ 'ਚ ਹੋ ਰਹੀ ਹੈ ਜਦੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਵਿਚਾਲੇ ਇੰਡੀਆ ਗਠਜੋੜ ਨੂੰ ਲੈ ਕੇ ਮਾਹੌਲ ਗਰਮ ਚੱਲ ਰਿਹਾ ਹੈ।ਇਸ ਦੇ ਨਾਲ ਹੀ ਇੰਡੀਆ ਗਠਜੋੜ ਦੇ ਐਲਾਨ ਤੋਂ ਬਾਅਦ ਰਾਹੁਲ ਗਾਂਧੀ ਪਹਿਲੀ ਵਾਰ ਪੰਜਾਬ ਅਤੇ ਅੰਮ੍ਰਿਤਸਰ ਆ ਰਹੇ ਹਨ।ਰਾਹੁਲ ਗਾਂਧੀ ਅੱਜ ਸਵੇਰੇ ਕਰੀਬ 10 ਵਜੇ ਅੰਮ੍ਰਿਤਸਰ ਪਹੁੰਚ ਰਹੇ ਹਨ। ਜਿਸ ਤੋਂ ਬਾਅਦ ਉਹ ਸਿੱਧਾ ਹਰਿਮੰਦਰ ਸਾਹਿਬ ਪਹੁੰਚਣਗੇ। ਇਸ ਤੋਂ ਪਹਿਲਾਂ ਜਨਵਰੀ ਵਿੱਚ ਰਾਹੁਲ ਗਾਂਧੀ ਭਾਰਤ ਜੋੜੋ ਅੰਦੋਲਨ ਦੌਰਾਨ ਹਰਿਮੰਦਰ ਸਾਹਿਬ ਨਤਮਸਤਕ ਹੋਏ ਸਨ।