ਆਪਸੀ ਗੱਲਬਾਤ ਰਾਹੀਂ ਮਸਲੇ ਸੁਲਝਾ ਲਵਾਂਗੇ : ਵਿਦੇਸ਼ ਮੰਤਰੀ ਮੇਲਾਨੀਆ ਜੋਲੀ
ਚੰਡੀਗੜ੍ਹ, 4 ਅਕਤੂਬਰ, ਦੇਸ਼ ਕਲਿਕ ਬਿਊਰੋ :
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਵਾਰ ਫਿਰ ਕਿਹਾ ਹੈ ਕਿ ਉਹ ਭਾਰਤ ਨਾਲ ਤਣਾਅ ਨਹੀਂ ਵਧਾਉਣਾ ਚਾਹੁੰਦੇ। ਉਨ੍ਹਾਂ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮੌਜੂਦਾ ਸਮੇਂ 'ਚ ਬੇਹੱਦ ਚੁਣੌਤੀਪੂਰਨ ਦੱਸਿਆ ਹੈ। ਓਟਾਵਾ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਟਰੂਡੋ ਨੇ ਕਿਹਾ ਕਿ ਕੈਨੇਡਾ ਲਈ ਇਹ ਮਹੱਤਵਪੂਰਨ ਹੈ ਕਿ ਸਾਡੇ ਡਿਪਲੋਮੈਟ ਭਾਰਤ ਵਿੱਚ ਮੌਜੂਦ ਰਹਿਣ। ਅਸੀਂ ਅਜਿਹੇ ਕਦਮ ਚੁੱਕਦੇ ਰਹਾਂਗੇ ਤਾਂ ਜੋ ਅਸੀਂ ਔਖੇ ਸਮੇਂ ਵਿੱਚ ਵੀ ਭਾਰਤ ਨਾਲ ਬਿਹਤਰ ਸਬੰਧ ਬਣਾ ਸਕੀਏ।
ਦੂਜੇ ਪਾਸੇ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਕਿਹਾ ਹੈ ਕਿ ਉਹ ਕੂਟਨੀਤਕ ਸੰਕਟ ਵਿੱਚੋਂ ਨਿਕਲਣ ਲਈ ਭਾਰਤ ਨਾਲ ਨਿੱਜੀ ਗੱਲਬਾਤ ਕਰਨਾ ਚਾਹੁੰਦੀ ਹੈ। ਜੋਲੀ ਨੇ ਕਿਹਾ ਕਿ ਅਸੀਂ ਭਾਰਤ ਸਰਕਾਰ ਦੇ ਸੰਪਰਕ ਵਿੱਚ ਹਾਂ। ਕੈਨੇਡੀਅਨ ਡਿਪਲੋਮੈਟਾਂ ਦੀ ਸੁਰੱਖਿਆ ਸਾਡੇ ਲਈ ਬਹੁਤ ਮਹੱਤਵਪੂਰਨ ਹੈ।ਅਸੀਂ ਭਾਰਤ ਨਾਲ ਨਿੱਜੀ ਪੱਧਰ 'ਤੇ ਗੱਲਬਾਤ ਜਾਰੀ ਰੱਖਾਂਗੇ, ਕਿਉਂਕਿ ਕੂਟਨੀਤਕ ਮਾਮਲਿਆਂ ਨੂੰ ਆਪਸੀ ਗੱਲਬਾਤ ਰਾਹੀਂ ਵਧੀਆ ਢੰਗ ਨਾਲ ਹੱਲ ਕੀਤਾ ਜਾ ਸਕਦਾ ਹੈ।