ਚੇਨਈ, 8 ਅਕਤੂਬਰ, ਦੇਸ਼ ਕਲਿਕ ਬਿਊਰੋ :
ਟੀਮ ਇੰਡੀਆ ਅੱਜ 8 ਅਕਤੂਬਰ ਐਤਵਾਰ ਨੂੰ ਵਨਡੇ ਵਿਸ਼ਵ ਕੱਪ 2023 ਵਿੱਚ ਆਪਣਾ ਪਹਿਲਾ ਮੈਚ ਖੇਡੇਗੀ। ਆਸਟ੍ਰੇਲੀਆ ਦੇ ਖਿਲਾਫ ਇਹ ਮੈਚ ਚੇਨਈ ਦੇ ਐੱਮਏ ਚਿਦੰਬਰਮ ਸਟੇਡੀਅਮ 'ਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਟਾਸ ਇਸ ਤੋਂ ਅੱਧਾ ਘੰਟਾ ਪਹਿਲਾਂ ਯਾਨੀ ਦੁਪਹਿਰ 1.30 ਵਜੇ ਹੋਵੇਗਾ।ਮੈਚ ਤੋਂ ਪਹਿਲਾਂ ਟੀਮ ਇੰਡੀਆ ਲਈ ਪਰੇਸ਼ਾਨ ਕਰਨ ਵਾਲੀ ਖਬਰ ਹੈ। ਟਾਪ ਫਾਰਮ 'ਚ ਚੱਲ ਰਹੇ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਨੂੰ ਤਿੰਨ ਦਿਨ ਪਹਿਲਾਂ ਡੇਂਗੂ ਹੋ ਗਿਆ ਸੀ। ਕਪਤਾਨ ਰੋਹਿਤ ਸ਼ਰਮਾ ਅਤੇ ਮੁੱਖ ਕੋਚ ਰਾਹੁਲ ਦ੍ਰਾਵਿੜ ਦੋਵਾਂ ਦਾ ਕਹਿਣਾ ਹੈ ਕਿ ਗਿੱਲ ਨੂੰ ਫਿਲਹਾਲ ਰੂਲ ਆਊਟ ਨਹੀਂ ਜਾ ਸਕਦਾ। ਹਾਲਾਂਕਿ ਜੇਕਰ ਗਿੱਲ ਨਹੀਂ ਖੇਡਦੇ ਤਾਂ ਉਨ੍ਹਾਂ ਦੀ ਜਗ੍ਹਾ ਈਸ਼ਾਨ ਕਿਸ਼ਨ ਨੂੰ ਮੌਕਾ ਦਿੱਤਾ ਜਾ ਸਕਦਾ ਹੈ।ਐਮਏ ਚਿਦੰਬਰਮ ਸਟੇਡੀਅਮ ਦੀ ਵਿਕਟ ਪਹਿਲੇ ਕੁਝ ਓਵਰਾਂ ਤੋਂ ਬਾਅਦ ਸਪਿਨਰਾਂ ਲਈ ਮਦਦਗਾਰ ਸਾਬਤ ਹੋਈ ਹੈ। ਜੇਕਰ ਬੱਲੇਬਾਜ਼ ਦਾ ਫੁੱਟਵਰਕ ਚੰਗਾ ਹੈ ਤਾਂ ਉਹ ਟਰੈਕ 'ਤੇ ਕਾਫੀ ਸਕੋਰ ਬਣਾ ਸਕਦਾ ਹੈ। ਸ਼ਾਇਦ ਇਹੀ ਕਾਰਨ ਹੈ ਕਿ ਭਾਰਤੀ ਟੀਮ ਪ੍ਰਬੰਧਨ 3 ਸਪਿਨਰਾਂ ਨੂੰ ਖਿਡਾਉਣ 'ਤੇ ਵਿਚਾਰ ਕਰ ਰਿਹਾ ਹੈ।