ਚੇਨਈ, 8 ਅਕਤੂਬਰ, ਦੇਸ਼ ਕਲਿਕ ਬਿਊਰੋ :
ਟੀਮ ਇੰਡੀਆ ਨੇ ਵਨਡੇ ਵਿਸ਼ਵ ਕੱਪ 2023 'ਚ ਆਪਣੇ ਮਿਸ਼ਨ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਚੇਨਈ ਦੇ ਐਮਏ ਚਿਦੰਬਰਮ ਸਟੇਡੀਅਮ ਵਿੱਚ ਭਾਰਤ ਨੇ ਆਪਣੇ ਪਹਿਲੇ ਮੈਚ ਵਿੱਚ ਆਸਟਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ।ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੂੰ 200 ਦੌੜਾਂ ਦਾ ਟੀਚਾ ਦਿੱਤਾ। ਪਿੱਛਾ ਕਰਨ ਉਤਰੀ ਟੀਮ ਇੰਡੀਆ ਦੀ ਸ਼ੁਰੂਆਤ ਖਰਾਬ ਰਹੀ। ਰੋਹਿਤ ਸ਼ਰਮਾ, ਈਸ਼ਾਨ ਕਿਸ਼ਨ ਅਤੇ ਸ਼੍ਰੇਅਸ ਅਈਅਰ ਸਿਰਫ਼ 2 ਦੌੜਾਂ ਬਣਾ ਕੇ ਆਊਟ ਹੋ ਗਏ।ਇਸ ਤੋਂ ਬਾਅਦ ਵਿਰਾਟ ਕੋਹਲੀ ਅਤੇ ਕੇਐਲ ਰਾਹੁਲ ਨੇ 165 ਦੌੜਾਂ ਦੀ ਸਾਂਝੇਦਾਰੀ ਕਰਕੇ ਭਾਰਤ ਦੀ ਜਿੱਤ ਯਕੀਨੀ ਬਣਾਈ। ਵਿਰਾਟ ਨੇ 85 ਦੌੜਾਂ ਅਤੇ ਰਾਹੁਲ ਨੇ 97 ਦੌੜਾਂ ਬਣਾਈਆਂ। ਰਾਹੁਲ ਨੇ ਛੱਕਾ ਲਗਾ ਕੇ ਭਾਰਤ ਨੂੰ 6 ਵਿਕਟਾਂ ਨਾਲ ਜਿੱਤ ਦਿਵਾਈ।