ਨਵੀਂ ਦਿੱਲੀ, 9 ਅਕਤੂਬਰ, ਦੇਸ਼ ਕਲਿਕ ਬਿਊਰੋ :
ਚੋਣ ਕਮਿਸ਼ਨ ਅੱਜ ਪੰਜ ਰਾਜਾਂ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤੇਲੰਗਾਨਾ ਅਤੇ ਮਿਜ਼ੋਰਮ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ।ਪੀਟੀਆਈ ਦੀ ਰਿਪੋਰਟ ਮੁਤਾਬਕ ਚੋਣ ਕਮਿਸ਼ਨ ਅੱਜ ਦੁਪਹਿਰ 12 ਵਜੇ ਪ੍ਰੈਸ ਕਾਨਫਰੰਸ ਕਰੇਗਾ। ਜਿਸ ਵਿੱਚ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਜਾਵੇਗਾ।ਸੂਤਰਾਂ ਦੀ ਮੰਨੀਏ ਤਾਂ ਨਵੰਬਰ ਦੇ ਦੂਜੇ ਹਫਤੇ ਤੋਂ ਦਸੰਬਰ ਦੇ ਪਹਿਲੇ ਹਫਤੇ ਤੱਕ ਵੋਟਿੰਗ ਕਰਵਾਈ ਜਾ ਸਕਦੀ ਹੈ ਅਤੇ 15 ਦਸੰਬਰ ਤੋਂ ਪਹਿਲਾਂ ਨਤੀਜੇ ਐਲਾਨੇ ਜਾ ਸਕਦੇ ਹਨ। ਚੋਣ ਕਮਿਸ਼ਨ ਦੀ ਪੁਲਿਸ, ਆਮ ਅਤੇ ਖਰਚਾ ਨਿਗਰਾਨ ਨਾਲ ਦਿਨ ਭਰ ਚੱਲੀ ਮੀਟਿੰਗ ਦਾ ਉਦੇਸ਼ ਚੋਣ ਜ਼ਾਬਤੇ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਅਤੇ ਪੈਸੇ ਅਤੇ ਹੋਰ ਸ਼ਕਤੀ ਦੁਆਰਾ ਕਿਸੇ ਵੀ ਤਰ੍ਹਾਂ ਚੋਣਾਂ ਨੂੰ ਪ੍ਰਭਾਵਿਤ ਨਾ ਕਰਨ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਨੂੰ ਸੁਚਾਰੂ ਬਣਾਉਣਾ ਸੀ।ਇਸ ਤੋਂ ਇਲਾਵਾ ਨਿਰਪੱਖ, ਪਾਰਦਰਸ਼ੀ ਅਤੇ ਸਮਾਵੇਸ਼ੀ ਚੋਣਾਂ ਕਰਵਾਉਣ ਲਈ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਬਾਰੇ ਵਿਚਾਰਾਂ ਹੋਈਆਂ।