ਚੇਨਈ, 9 ਅਕਤੂਬਰ, ਦੇਸ਼ ਕਲਿਕ ਬਿਊਰੋ :
ਤਾਮਿਲਨਾਡੂ ਦੇ ਅਰਿਆਲੂਰ ਜ਼ਿਲ੍ਹੇ ਦੇ ਵਿਰਾਗਲੂਰ ਵਿੱਚ ਪਟਾਕਿਆਂ ਦੇ ਗੋਦਾਮ ਵਿੱਚ ਅੱਗ ਲੱਗ ਗਈ।ਅੱਜ ਸੋਮਵਾਰ 9 ਅਕਤੂਬਰ ਦੀ ਦੁਪਹਿਰ ਨੂੰ ਹੋਏ ਇਸ ਹਾਦਸੇ 'ਚ 9 ਲੋਕਾਂ ਦੀ ਮੌਤ ਹੋ ਗਈ ਅਤੇ 5 ਜ਼ਖਮੀ ਹੋ ਗਏ। ਪੰਜ ਜ਼ਖਮੀਆਂ ਨੂੰ ਤੰਜਾਵੁਰ ਦੇ ਮੈਡੀਕਲ ਕਾਲਜ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।ਪੁਲਿਸ ਮੁਤਾਬਕ ਇਕ ਨਿੱਜੀ ਪਟਾਕਾ ਫੈਕਟਰੀ 'ਚ ਧਮਾਕਾ ਸਵੇਰੇ ਕਰੀਬ 9.30 ਵਜੇ ਹੋਇਆ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।ਹਾਦਸੇ ਤੋਂ ਬਾਅਦ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ 9 ਲੋਕਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ।ਸਟਾਲਿਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕੈਬਨਿਟ ਸਾਥੀਆਂ ਐਸਐਸ ਸ਼ਿਵਸ਼ੰਕਰ ਅਤੇ ਸੀਵੀ ਗਣੇਸ਼ਨ ਨੂੰ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਹੈ। ਸੀਐਮ ਸਟਾਲਿਨ ਨੇ ਗੰਭੀਰ ਜ਼ਖਮੀਆਂ ਨੂੰ 1 ਲੱਖ ਰੁਪਏ ਅਤੇ ਮਾਮੂਲੀ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।