ਨਵੀਂ ਦਿੱਲੀ, 10 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਰਾਜ ਸਭਾ ਮੈਂਬਰ ਅਤੇ ‘ਆਪ’ ਦੇ ਸੀਨੀਅਰ ਆਗੂ ਸੰਜੇ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਇਕ ਹੋਰ ਆਮ ਆਦਮੀ ਪਾਰਟੀ ਦੇ ਵਿਧਾਇਕ ਦੀਆਂ ਮੁਸ਼ਕਲਾਂ ਵਧਦੀਆਂ ਦਿਖਾਈ ਦੇ ਰਹੀਆਂ ਹਨ।ਈਡੀ ਵੱਲੋਂ ਅੱਜ ਸਵੇਰੇ ‘ਆਪ’ ਵਿਧਾਇਕ ਆਮਨਤੁਲਾਹ ਖਾਨ ਦੇ ਟਿਕਾਣਿਆਂ ਉਤੇ ਛਾਪੇਮਾਰੀ ਕੀਤੀ ਗਈ। ਅੱਜ ਮੰਗਲਵਾਰ ਸਵੇਰੇ ਹੀ ਵਿਧਾਇਕ ਦੇ ਟਿਕਾਣਿਆਂ ਉਤੇ ਈਡੀ ਦੀਆਂ ਟੀਮਾਂ ਪਹੁੰਚ ਗਈਆਂ।ਮਿਲੀ ਜਾਣਕਾਰੀ ਅਨੁਸਾਰ ਕੇਂਦਰੀ ਜਾਂਚ ਏਜੰਸੀ ਵੱਲੋਂ ਮਨੀ ਲਾਂਰਡਿੰਗ ਮਾਮਲੇ ਨਾਲ ਜੁੜੇ ਇੱਕ ਕੇਸ ਸੰਬੰਧੀ ਛਾਪੇਮਾਰੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਅਮਾਨਤੁਲਾਹ ਖਾਨ ਓਖਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ।