ਨਵੀਂ ਦਿੱਲੀ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਪਠਾਨਕੋਟ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਸ਼ਾਹਿਦ ਲਤੀਫ ਦਾ ਪਾਕਿਸਤਾਨ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੀਡੀਆ ’ਚ ਆਈਆਂ ਖ਼ਬਰਾਂ ਮੁਤਾਬਕ ਸਿਆਲਕੋਟ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ।
ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਸ਼ਾਹਿਦ ਲਤੀਫ ਭਾਰਤ ਵਿੱਚ ਮੋਸਟ ਵਾਂਟਡ ਸੀ। ਭਾਰਤ ਸਰਕਾਰ ਵੱਲੋਂ ਉਸ ਨੂੰ ਅੱਤਵਾਦੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਸੀ।ਐਨਆਈਏ ਨੇ ਉਸ ਖਿਲਾਫ ਯੂਏਪੀਏ ਤਹਿਤ ਮਾਮਲਾ ਦਰਜ ਕੀਤਾ ਸੀ। ਜ਼ਿਕਰਯੋਗ ਹੈ ਕਿ ਸਾਲ 2016 ਵਿੱਚ ਜੈਸ਼ ਦੇ ਅੱਤਵਾਦੀਆਂ ਨੇ ਪਠਾਨਕੋਟ ਦੇ ਏਅਰਬੇਸ ਉਤੇ ਹਮਲਾ ਕਰ ਦਿੱਤਾ ਸੀ। ਇਸ ਹਮਲੇ ਵਿੱਚ ਸੱਤ ਜਵਾਨ ਸ਼ਹੀਦ ਹੋ ਗਏ ਸਨ।