ਨਵੀਂ ਦਿੱਲੀ, 11 ਅਕਤੂਬਰ, ਦੇਸ਼ ਕਲਿਕ ਬਿਊਰੋ :
ਵਿਸ਼ਵ ਕੱਪ 2023 'ਚ ਭਾਰਤ ਦਾ ਸਾਹਮਣਾ ਅੱਜ ਬੁੱਧਵਾਰ 11 ਅਕਤੂਬਰ ਨੂੰ ਅਫਗਾਨਿਸਤਾਨ ਨਾਲ ਹੋਵੇਗਾ। ਇਹ ਮੈਚ ਨਵੀਂ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਟਾਸ ਦੁਪਹਿਰ 1.30 ਵਜੇ ਹੋਵੇਗਾ। ਟੀਮ ਇੰਡੀਆ ਦੇ ਰੈਗੂਲਰ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਡੇਂਗੂ ਕਾਰਨ ਇਸ ਮੈਚ ਵਿੱਚ ਨਹੀਂ ਖੇਡ ਸਕਣਗੇ। ਰੋਹਿਤ ਸ਼ਰਮਾ ਦੇ ਨਾਲ ਉਨ੍ਹਾਂ ਦੀ ਜਗ੍ਹਾ ਈਸ਼ਾਨ ਕਿਸ਼ਨ ਦੇ ਹੀ ਓਪਨਿੰਗ ਦੀ ਸੰਭਾਵਨਾ ਹੈ। ਹਾਲਾਂਕਿ ਆਸਟਰੇਲੀਆ ਦੇ ਖਿਲਾਫ ਉਹ ਬਿਨਾਂ ਖਾਤਾ ਖੋਲ੍ਹੇ ਹੀ ਪੈਵੇਲੀਅਨ ਪਰਤ ਗਏ ਸਨ।ਸ਼ੁਭਮਨ ਗਿੱਲ ਟੀਮ ਨਾਲ ਦਿੱਲੀ ਨਹੀਂ ਆਏ ਹਨ। ਹਾਲਾਂਕਿ ਉਨ੍ਹਾਂ ਨੂੰ ਚੇਨਈ ਦੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਹ ਤੇਜ਼ੀ ਨਾਲ ਠੀਕ ਹੋ ਰਿਹਾ ਹੈ ਪਰ ਮੈਦਾਨ 'ਤੇ ਉਸ ਦੀ ਵਾਪਸੀ ਦੀ ਤਸਵੀਰ ਅਜੇ ਸਪੱਸ਼ਟ ਨਹੀਂ ਹੈ। ਇਸ ਮੈਚ 'ਚ ਉਨ੍ਹਾਂ ਦੀ ਜਗ੍ਹਾ ਈਸ਼ਾਨ ਕਿਸ਼ਨ ਦੇ ਓਪਨਿੰਗ ਕਰਨ ਦੀ ਸੰਭਾਵਨਾ ਹੈ। ਹਾਲਾਂਕਿ ਟੀਮ ਪ੍ਰਬੰਧਨ ਇਸ ਮੈਚ ਲਈ ਸੂਰਿਆਕੁਮਾਰ ਯਾਦਵ ਨੂੰ ਵੀ ਮੌਕਾ ਦੇ ਸਕਦਾ ਹੈ।ਦੂਜੇ ਪਾਸੇ ਅਫਗਾਨਿਸਤਾਨ ਦੀ ਟੀਮ 'ਚ ਫਿਟਨੈੱਸ ਨਾਲ ਜੁੜਿਆ ਕੋਈ ਮੁੱਦਾ ਨਹੀਂ ਹੈ। ਟੀਮ ਭਾਰਤ ਨੂੰ ਉਸਦੇ ਘਰੇਲੂ ਮੈਦਾਨ 'ਤੇ ਸਖ਼ਤ ਚੁਣੌਤੀ ਦੇਣਾ ਚਾਹੁੰਦੀ ਹੈ।