ਨਵੀਂ ਦਿੱਲੀ, 12 ਅਕਤੂਬਰ, ਦੇਸ਼ ਕਲਿਕ ਬਿਊਰੋ :
ਸ਼ਰਾਬ ਘੁਟਾਲੇ ਮਾਮਲੇ 'ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਇਸ ਤੋਂ ਪਹਿਲਾਂ 5 ਅਕਤੂਬਰ ਨੂੰ ਅਦਾਲਤ ਨੇ ਜਾਂਚ ਏਜੰਸੀ ਈਡੀ ਤੋਂ ਪੁੱਛਿਆ ਸੀ ਕਿ ਸਿਸੋਦੀਆ ਖ਼ਿਲਾਫ਼ ਸਬੂਤ ਕਿੱਥੇ ਹਨ?‘ਆਪ’ ਆਗੂ 228 ਦਿਨਾਂ ਤੋਂ ਜੇਲ੍ਹ ਵਿੱਚ ਹਨ। ਉਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਹਨ, ਜਿਨ੍ਹਾਂ ਵਿੱਚ ਦਿੱਲੀ ਹਾਈ ਕੋਰਟ ਦੇ ਜ਼ਮਾਨਤ ਨਾ ਦੇਣ ਦੇ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਉਨ੍ਹਾਂ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਦਾ ਕਹਿਣਾ ਹੈ ਕਿ ਸਿਸੋਦੀਆ 'ਤੇ ਲੱਗੇ ਦੋਸ਼ ਬੇਬੁਨਿਆਦ ਹਨ ਅਤੇ ਇਸ ਤੋਂ ਸਾਬਤ ਨਹੀਂ ਹੁੰਦਾ ਕਿ ਪਟੀਸ਼ਨਰ ਦਾ ਇਸ ਧਾਂਦਲੀ ਨਾਲ ਕੋਈ ਸਬੰਧ ਹੈ।ਦਰਅਸਲ, ਸਿਸੋਦੀਆ ਨੂੰ ਸੀਬੀਆਈ ਨੇ ਆਬਕਾਰੀ ਨੀਤੀ ਮਾਮਲੇ ਵਿੱਚ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਈਡੀ ਨੇ ਉਸ ਨੂੰ ਇਸ ਨੀਤੀ ਕੇਸ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ 9 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ।