Hindi English Sunday, 27 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਪੰਜਾਬ ਦੇ ਜਨਤਕ ਸਿਹਤ ਸੇਵਾਵਾਂ ਵਿੱਚ ਕੀਤੇ ਜਾਣਗੇ ਮਿਡਵਾਈਫਰੀ ਲੈਡ ਕੇਅਰ ਯੂਨਿਟ ਸਥਾਪਤ

Updated on Thursday, October 12, 2023 16:22 PM IST

- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਡਵਾਈਫਰੀ ਵਿੱਚ ਨਰਸ ਪ੍ਰੈਕਟੀਸ਼ਨਰਾਂ ਦੇ ਇੱਕ ਨਵੇਂ ਕਾਡਰ ਰਾਹੀਂ ਮਾਵਾਂ ਅਤੇ ਨਵਜੰਮੇ ਬੱਚਿਆਂ ਦੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ

- ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਅਜਿਹਾ ਪਹਿਲਾ ਯੂਨਿਟ ਸਥਾਪਿਤ ਕੀਤਾ ਗਿਆ:  ਡਾ ਬਲਬੀਰ ਸਿੰਘ

 ਚੰਡੀਗੜ੍ਹ, 12 ਅਕਤੂਬਰ: ਦੇਸ਼ ਕਲਿੱਕ ਬਿਓਰੋ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਜੱਚਾ ਅਤੇ ਬੱਚਾ ਨੂੰ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਸਰਕਾਰ ਜਲਦ ਹੀ ਜਨਤਕ ਸਿਹਤ ਸੰਭਾਲ ਸਹੂਲਤਾਂ ਵਿੱਚ ਮਿਡਵਾਈਫਰੀ ਲੈਡ ਕੇਅਰ ਯੂਨਿਟ (ਐਮਐਲਸੀਯੂ) ਸਥਾਪਤ ਕਰਨ ਜਾ ਰਹੀ ਹੈ।

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਕੁਦਰਤੀ ਜਣੇਪੇ (ਨਾਰਮਲ ਡਿਲੀਵਰੀ) ਨੂੰ ਉਤਸ਼ਾਹਿਤ ਕਰਨ ਲਈ ਐਮਐਲਸੀਯੂਜ਼ ਦੀ ਸਥਾਪਨਾ ਕੀਤੀ ਜਾਵੇਗੀ ਕਿਉਂਕਿ ਡਬਲਯੂਐਚਓ ਵੱਲੋਂ ਵੀ ਸੀਜ਼ੇਰੀਅਨ (ਸੀ-ਸੈਕਸ਼ਨ) ਦੁਆਰਾ ਜਣੇਪੇ ਲਈ 10 ਫ਼ੀਸਦ ਤੋਂ 15 ਫ਼ੀਸਦ ਤੱਕ ਦੀ ਆਦਰਸ਼ ਦਰ ਦਾ ਪ੍ਰਸਤਾਵ ਰੱਖਿਆ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਇਹ ਦਰ ਕਾਫ਼ੀ ਵੱਧ ਹੈ।

ਉਨ੍ਹਾਂ ਕਿਹਾ ਕਿ ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ ਵਿੱਚ ਪਾਇਲਟ ਆਧਾਰ 'ਤੇ ਇੱਕ ਐਮਐਲਸੀਯੂ ਪਹਿਲਾਂ ਹੀ ਕਾਰਜਸ਼ੀਲ ਹੈ, ਹੁਣ ਤੱਕ ਲੇਬਰ ਰੂਮ ਅਤੇ ਮਿਡਵਾਈਫਰੀ ਦੀ ਅਗਵਾਈ ਵਾਲੀ ਬਰਥਿੰਗ ਯੂਨਿਟ ਵਿੱਚ ਮਿਡਵਾਈਵਜ਼ ਵੱਲੋਂ ਕੁੱਲ 138 ਕੁਦਰਤੀ ਜਣੇਪੇ ਕੀਤੇ ਗਏ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਇਸ ਪ੍ਰੋਗਰਾਮ ਦਾ ਸੂਬੇ ਭਰ ਵਿੱਚ ਪ੍ਰਸਾਰ ਕਰਨ ਲਈ ਪਟਿਆਲਾ ਵਿੱਚ ਮਿਡਵਾਈਫਰੀ ਸਿਖਲਾਈ ਸੰਸਥਾ ਦੀ ਸਥਾਪਨਾ ਕੀਤੀ ਹੈ। ਇਸ ਸੰਸਥਾ ਦੀ ਸਥਾਪਨਾ ਭਾਰਤ ਸਰਕਾਰ ਦੇ "ਭਾਰਤ ਵਿੱਚ ਮਿਡਵਾਈਫਰੀ ਸੇਵਾਵਾਂ ਬਾਰੇ ਦਿਸ਼ਾ-ਨਿਰਦੇਸ਼ਾਂ" ਅਨੁਸਾਰ ਕੀਤੀ ਗਈ ਹੈ, ਤਾਂ ਜੋ ਇੱਕ ਨਵਾਂ ਕਾਡਰ - ਮਿਡਵਾਈਫਰੀ ਵਿੱਚ ਨਰਸ ਪ੍ਰੈਕਟੀਸ਼ਨਰ (ਐਨਪੀਐਮ) ਲਿਆ ਕੇ, ਪੇਸ਼ੇਵਰ ਮਿਡਵਾਈਵਜ਼ ਦੇ ਇੱਕ ਸਮਰਪਿਤ ਕਾਡਰ ਵਿੱਚ ਨਿਵੇਸ਼ ਨੂੰ ਤਰਜੀਹ ਦਿੱਤੀ ਜਾ ਸਕੇ। ਇਸ ਸੰਸਥਾ ਵਿੱਚ, ਮਿਡਵਾਈਫਰੀ ਐਜੂਕੇਟਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ, ਜੋ ਬਦਲੇ ਵਿੱਚ ਐਨਪੀਐਮ ਕਾਡਰ ਨੂੰ ਹੋਰ ਅੱਗੇ ਵਧਾਉਣਗੀਆਂ।

ਸਿਹਤ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸਰਕਾਰੀ ਸਿਹਤ ਸਹੂਲਤਾਂ ਵਿੱਚ ਗਰਭਵਤੀ ਔਰਤ ਲਈ ਹਮਦਰਦੀ ਅਤੇ ਜਣੇਪੇ ਸਬੰਧੀ ਸਨਮਾਨਜਨਕ ਅਨੁਭਵ ਹੋਵੇਗਾ। ਐਨਪੀਐਮ ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਤੰਦਰੁਸਤੀ ਲਈ ਟਿਕਾਊ ਵਿਕਾਸ ਟੀਚਿਆਂ ਨੂੰ ਪੂਰਾ ਕਰਨ ਲਈ ਇੱਕ ਸਨਮਾਨਜਨਕ ਢੰਗ ਨਾਲ ਕੁਸ਼ਲ, ਮਾਵਾਂ, ਪ੍ਰਜਨਨ ਅਤੇ ਨਵਜੰਮੇ ਬੱਚੇ ਨਾਲ ਸਬੰਧਤ ਸਿਹਤ ਦੇਖਭਾਲ ਸੇਵਾਵਾਂ ਪ੍ਰਦਾਨ ਕਰੇਗਾ।

ਮਿਡਵਾਈਫਰੀ ਦੀ ਮਹੱਤਤਾ ਨੂੰ ਦਰਸਾਉਂਦਿਆਂ ਡਾਇਰੈਕਟਰ ਹੈਲਥ ਸਰਵਿਸਿਜ਼ (ਪਰਿਵਾਰ ਭਲਾਈ) ਡਾ. ਹਿਤਿੰਦਰ ਕੌਰ ਨੇ ਕਿਹਾ ਕਿ ਦੁਨੀਆ ਭਰ ਵਿੱਚ ਮਿਡਵਾਈਫਰੀ ਬੱਚੇ ਦੇ ਜਨਮ ਸਮੇਂ ਜੱਚੇ-ਬੱਚੇ ਦੀ ਦੇਖਭਾਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਰੇ ਕੁਦਰਤੀ ਜਟਿਲ ਜਣੇਪੀਆਂ ਨੂੰ ਸਿਖਲਾਈ ਪ੍ਰਾਪਤ ਮਿਡਵਾਈਵਜ਼ ਦੁਆਰਾ ਸੰਭਾਲਿਆ ਜਾਵੇਗਾ ਅਤੇ ਇਹ ਯਕੀਨੀ ਤੌਰ 'ਤੇ ਉੱਚ ਪੱਧਰੀ ਸਿਹਤ ਸੰਭਾਲ ਸਹੂਲਤਾਂ ਨੂੰ ਨਿਰਉਤਸ਼ਾਹਤ ਕਰਨ ਵਿੱਚ ਮਦਦ ਕਰੇਗਾ।

ਸਟੇਟ ਪ੍ਰੋਗਰਾਮ ਅਫ਼ਸਰ (ਜੱਚਾ ਅਤੇ ਬੱਚਾ ਸਿਹਤ) ਡਾ. ਇੰਦਰਦੀਪ ਕੌਰ ਨੇ ਦੱਸਿਆ ਕਿ ਪਟਿਆਲਾ ਵਿਖੇ ਨੈਸ਼ਨਲ ਮਿਡਵਾਈਫਰੀ ਟ੍ਰੇਨਿੰਗ ਇੰਸਟੀਚਿਊਟ ਹੋਰਨਾਂ ਸੂਬਿਆਂ ਲਈ ਮਿਡਵਾਈਫਰੀ ਸਿਖਲਾਈ ਵਾਸਤੇ ਮਾਡਲ ਟੀਚਿੰਗ ਇੰਸਟੀਚਿਊਟ ਅਤੇ ਪੈਡਾਗੋਗਿਕ ਰਿਸੋਰਸ ਸੈਂਟਰ ਵਜੋਂ ਕੰਮ ਕਰੇਗਾ। ਐਨ.ਪੀ.ਐਮ. ਦਾ ਨਵਾਂ ਕਾਡਰ ਸੀ-ਸੈਕਸ਼ਨ ਦੇ ਵੱਧ ਰਹੇ ਪ੍ਰਸਾਰ ਨੂੰ ਰੋਕਣ ਅਤੇ ਸਨਮਾਨਜਨਕ ਜਣੇਪਾ ਦੇਖਭਾਲ ਸਬੰਧੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਵੀਡੀਓ

ਹੋਰ
Have something to say? Post your comment
X