ਚੰਡੀਗੜ੍ਹ, 12 ਅਕਤੂਬਰ, ਦੇਸ਼ ਕਲਿਕ ਬਿਊਰੋ :
ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਸ਼ਹਿਰ ਦੇ ਇਕ ਨਾਮੀ ਪ੍ਰਾਈਵੇਟ ਸਕੂਲ ਦੀਆਂ ਕਰੀਬ 50 ਵਿਦਿਆਰਥਣਾਂ ਦੀਆਂ ਅਸ਼ਲੀਲ ਤਸਵੀਰਾਂ ਬਣਾ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀਆਂ ਗਈਆਂ ਹਨ। ਇਨ੍ਹਾਂ ਨਾਬਾਲਗ ਵਿਦਿਆਰਥਣਾਂ ਦੀਆਂ ਤਸਵੀਰਾਂ ਸਕੂਲ ਦੀ ਅਧਿਕਾਰਤ ਵੈੱਬਸਾਈਟ ਤੋਂ ਡਾਊਨਲੋਡ ਕੀਤੀਆਂ ਗਈਆਂ ਸਨ ਅਤੇ ਉਸ ਤੋਂ ਬਾਅਦ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਕਰਕੇ ਇਨ੍ਹਾਂ ਨੂੰ ਇਤਰਾਜ਼ਯੋਗ ਬਣਾਇਆ ਗਿਆ ਸੀ। ਇਸ ਪੂਰੇ ਕੰਮ ਵਿੱਚ ਹਾਈਟੈਕ ਤਕਨੀਕ ਦੀ ਵਰਤੋਂ ਕੀਤੀ ਗਈ।ਮਾਮਲੇ ਵਿੱਚ ਨਾਬਾਲਗ ਬੱਚੇ ਸ਼ਾਮਲ ਹੋਣ ਕਾਰਨ ਚੰਡੀਗੜ੍ਹ ਪੁਲੀਸ ਨੇ ਸਕੂਲ ਦੀ ਪਛਾਣ ਗੁਪਤ ਰੱਖੀ ਹੈ। ਚੰਡੀਗੜ੍ਹ ਪੁਲੀਸ ਦੀ ਐਸਐਸਪੀ ਕੰਵਰਦੀਪ ਕੌਰ ਨੇ ਦੱਸਿਆ ਹੈ ਕਿ ਸ਼ਿਕਾਇਤ ਮਿਲਣ ਮਗਰੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਾਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲਾ ਨਾਬਾਲਗ ਬੱਚਿਆਂ ਦੇ ਭਵਿੱਖ ਨਾਲ ਜੁੜਿਆ ਹੋਣ ਕਰਕੇ ਪੁਲਿਸ ਪੂਰੀ ਸਾਵਧਾਨੀ ਨਾਲ ਜਾਂਚ ਕਰ ਰਹੀ ਹੈ।