ਚੰਡੀਗੜ੍ਹ, 14 ਅਕਤੂਬਰ, ਦੇਸ਼ ਕਲਿਕ ਬਿਊਰੋ :
ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮ ਤੋਂ ਬਾਅਦ ਕੇਂਦਰ ਸਰਕਾਰ ਨੇ ਪੰਜਾਬ ਦੇ 40 ਭਾਜਪਾ ਆਗੂਆਂ ਦੀ ਸਕਿਓਰਿਟੀ ਘਟਾ ਦਿੱਤੀ ਹੈ। ਇਹ ਸੁਰੱਖਿਆ Y ਕੈਟੇਗਰੀ ਤੋਂ ਘਟਾ ਕੇ X ਕਰ ਦਿੱਤੀ ਗਈ ਹੈ।ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਵਿੱਚੋਂ ਬਹੁਤੇ ਆਗੂ ਅਜਿਹੇ ਹਨ ਜੋ ਪਿਛਲੇ ਸਾਲ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ।ਹੁਣ ਲੱਗਭੱਗ ਇੱਕ ਸਾਲ ਬਾਅਦ ਇਨ੍ਹਾਂ ਹੁਕਮਾਂ ਨੂੰ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲੇ ਦੇ ਹੁਕਮਾਂ ਤੋਂ ਬਾਅਦ ਇਹ ਬਦਲਾਅ ਕੀਤਾ ਗਿਆ ਹੈ। ਇਸ ਸੂਚੀ ਵਿੱਚ ਕਿਹੜੇ-ਕਿਹੜੇ ਆਗੂਆਂ ਦੇ ਨਾਮ ਹਨ, ਇਸ ਬਾਰੇ ਪੂਰੀ ਜਾਣਕਾਰੀ ਅਜੇ ਸਾਂਝੀ ਨਹੀਂ ਕੀਤੀ ਗਈ ਹੈ। ਇੰਨਾ ਹੀ ਨਹੀਂ ਇਸ ਬਦਲਾਅ ਦੇ ਪਿੱਛੇ ਕੀ ਕਾਰਨ ਹਨ, ਇਹ ਵੀ ਸਪੱਸ਼ਟ ਨਹੀਂ ਕੀਤਾ ਗਿਆ ਹੈ।