ਮੁੰਬਈ: 15 ਅਕਤੂਬਰ, ਦੇਸ਼ ਕਲਿੱਕ ਬਿਓਰੋ
ਭਾਰਤ ਵੱਲੋਂ ਏਸ਼ਿਆਈ ਖੇਡਾਂ ਵਿੱਚ ਬੇਮਿਸਾਲ
107 ਤਗ਼ਮਿਆਂ ਨਾਲ ਆਪਣੀ ਮੁਹਿੰਮ ਖ਼ਤਮ ਕਰਨ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਪੁਸ਼ਟੀ ਕੀਤੀ ਕਿ ਭਾਰਤ ਦੇਸ਼ ਵਿੱਚ ਵਿਸ਼ਵ ਦੀ ਸਭ ਤੋਂ ਵੱਡੀ ਖੇਡ ਲਿਆਉਣ ਦੀ ਕੋਸ਼ਿਸ਼ ਵਿੱਚ ਓਲੰਪਿਕ ਖੇਡਾਂ 2036 ਲਈ ਬੋਲੀ ਲਗਾਏਗਾ ਤੇ ਕੋਈ ਕਸਰ ਬਾਕੀ ਨਹੀਂ ਛੱਡੇਗਾ। ਮੋਦੀ ਨੇ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੇ 141ਵੇਂ ਸੈਸ਼ਨ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ। ਇਹ 140 ਕਰੋੜ ਭਾਰਤੀਆਂ ਦਾ ਸਦੀਆਂ ਪੁਰਾਣਾ ਸੁਪਨਾ ਹੈ, ਇਹ ਉਨ੍ਹਾਂ ਦੀ ਇੱਛਾ ਹੈ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡੇ ਸਹਿਯੋਗ ਅਤੇ ਸਮਰਥਨ ਨਾਲ ਇਸ ਸੁਪਨੇ ਨੂੰ ਸਾਕਾਰ ਕਰਨਾ ਚਾਹੁੰਦੇ ਹਾਂ। ਉਨ੍ਹਾਂ ਅੱਗੇ ਕਿਹਾ ”ਮੈਨੂੰ ਭਰੋਸਾ ਹੈ ਕਿ ਭਾਰਤ ਨੂੰ ਆਈਓਸੀ ਦਾ ਸਮਰਥਨ ਮਿਲੇਗਾ।”