ਚੰਡੀਗੜ੍ਹ, 18 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਦਿਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਕੇਂਦਰ ਦੀ ਨਰਿੰਦਰ ਮੋਦੀ ਮੰਤਰੀ ਮੰਡਲ ਨੇ ਕੇਂਦਰੀ ਕਰਮਚਾਰੀਆਂ ਦੇ ਡੀਏ ਵਿੱਚ 4 ਫੀਸਦੀ ਵਾਧੇ ਨੂੰ ਮਨਜ਼ੂਰੀ ਦ ਦਿੱਤੀ ਹੈ। ਹੁਣ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਚਾਰ ਫੀਸਦੀ ਵਧ ਗਿਆ ਹੈ। ਵਧੇ ਹੋਏ ਭੱਤੇ ਤੋਂ ਬਾਅਦ ਕਰਮਚਾਰੀਆਂ ਦਾ ਡੀਏ 42 ਤੋਂ ਵਧਕੇ 46 ਫੀਸਦੀ ਹੋ ਗਿਆ।ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਲਾਭ ਦੇਸ਼ ਦੇ ਕਰੀਬ ਕੇਂਦਰੀ ਕਰਚਮਾਰੀਆਂ ਅਤੇ ਪੈਨਸ਼ਨਰਾਂ ਨੂੰ ਹੋਵੇਗਾ।