ਨਵੀਂ ਦਿੱਲੀ, 2 ਅਕਤੂਬਰ, ਦੇਸ਼ ਕਲਿਕ ਬਿਊਰੋ :
ਸ਼ਰਾਬ ਨੀਤੀ ਮਾਮਲੇ 'ਚ ਜਾਂਚ ਏਜੰਸੀ ਈਡੀ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰੇਗੀ। ਇਸ ਮਾਮਲੇ 'ਚ ਅਪ੍ਰੈਲ 'ਚ ਕੇਜਰੀਵਾਲ ਤੋਂ ਸੀਬੀਆਈ ਨੇ ਕਰੀਬ ਸਾਢੇ 9 ਘੰਟੇ ਪੁੱਛਗਿੱਛ ਕੀਤੀ ਸੀ। ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਅਤੇ 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਸ਼ਰਾਬ ਨੀਤੀ ਮਾਮਲੇ ਵਿੱਚ ਜੇਲ੍ਹ ਵਿੱਚ ਹਨ।ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਸੀ ਕਿ ED ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਗ੍ਰਿਫਤਾਰ ਕਰ ਸਕਦੀ ਹੈ। ਕੇਜਰੀਵਾਲ ਤੋਂ ਬਾਅਦ I.N.D.I.A ਗਠਜੋੜ ਦੇ ਹੋਰ ਨੇਤਾਵਾਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ।ਉਨ੍ਹਾਂ ਦਾਅਵਾ ਕੀਤਾ ਸੀ ਕਿ ਇਸ ਤੋਂ ਬਾਅਦ ਝਾਰਖੰਡ ਦੇ ਸੀਐਮ ਹੇਮੰਤ ਸੋਰੇਨ, ਬਿਹਾਰ ਦੇ ਡਿਪਟੀ ਸੀਐਮ ਤੇਜਸਵੀ ਯਾਦਵ, ਕੇਰਲ ਦੇ ਸੀਐਮ ਪੀ ਵਿਜਯਨ, ਤਾਮਿਲਨਾਡੂ ਦੇ ਸੀਐਮ ਐਮਕੇ ਸਟਾਲਿਨ ਅਤੇ ਬੰਗਾਲ ਦੀ ਸੀਐਮ ਮਮਤਾ ਬੈਨਰਜੀ ਦਾ ਨੰਬਰ ਹੈ।ਇਸ ਸਾਲ ਅਪ੍ਰੈਲ ਵਿੱਚ ਸੀਬੀਆਈ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਸੀ।ਉਹ ਸਵੇਰੇ 11:10 ਵਜੇ ਏਜੰਸੀ ਦਫ਼ਤਰ ਪਹੁੰਚੇ ਸਨ ਅਤੇ 8:30 ਵਜੇ ਏਜੰਸੀ ਦਫ਼ਤਰ ਤੋਂ ਬਾਹਰ ਆਏ ਸਨ।