ਵਿਸ਼ਵ ਕੱਪ ‘ਚ ਲਗਾਤਾਰ ਨੌਵੀਂ ਜਿੱਤ,ਨੀਦਰਲੈਂਡ ਨੂੰ 160 ਦੌੜਾਂ ਨਾਲ ਹਰਾਇਆ
ਬੈਂਗਲੁਰੂ, 12 ਨਵੰਬਰ, ਦੇਸ਼ ਕਲਿਕ ਬਿਊਰੋ :
ਭਾਰਤ ਨੇ ਵਿਸ਼ਵ ਕੱਪ 2023 ਵਿੱਚ ਆਪਣੀ ਜੇਤੂ ਮੁਹਿੰਮ ਜਾਰੀ ਰੱਖੀ ਹੈ। ਟੀਮ ਨੇ ਆਖ਼ਰੀ ਲੀਗ ਮੈਚ ਵਿੱਚ ਨੀਦਰਲੈਂਡ ਨੂੰ 160 ਦੌੜਾਂ ਨਾਲ ਹਰਾਇਆ।ਵਿਸ਼ਵ ਕੱਪ ਵਿੱਚ ਭਾਰਤ ਦੀ ਇਹ ਲਗਾਤਾਰ ਨੌਵੀਂ ਜਿੱਤ ਹੈ। ਪਹਿਲੀ ਵਾਰ ਟੀਮ ਇੰਡੀਆ ਨੇ ਵਿਸ਼ਵ ਕੱਪ 'ਚ ਲਗਾਤਾਰ 9 ਮੈਚ ਜਿੱਤੇ ਹਨ।ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ 'ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ 50 ਓਵਰਾਂ 'ਚ 4 ਵਿਕਟਾਂ 'ਤੇ 410 ਦੌੜਾਂ ਬਣਾਈਆਂ ਹਨ। ਜਵਾਬ 'ਚ ਨੀਦਰਲੈਂਡ ਦੀ ਟੀਮ 47.5 ਓਵਰਾਂ 'ਚ 250 ਦੌੜਾਂ 'ਤੇ ਆਲ ਆਊਟ ਹੋ ਗਈ।ਟੀਮ ਇੰਡੀਆ ਵੱਲੋਂ ਸ਼੍ਰੇਅਸ ਅਈਅਰ ਨੇ ਅਜੇਤੂ 128 ਦੌੜਾਂ ਅਤੇ ਕੇਐੱਲ ਰਾਹੁਲ ਨੇ 102 ਦੌੜਾਂ ਬਣਾਈਆਂ। ਕਪਤਾਨ ਰੋਹਿਤ ਸ਼ਰਮਾ (61 ਦੌੜਾਂ), ਸ਼ੁਭਮਨ ਗਿੱਲ (51 ਦੌੜਾਂ) ਅਤੇ ਵਿਰਾਟ ਕੋਹਲੀ (51 ਦੌੜਾਂ) ਨੇ ਅਰਧ ਸੈਂਕੜੇ ਵਾਲੀ ਪਾਰੀ ਖੇਡੀ।