ਵਿਰਾਟ ਨੇ ਸਚਿਨ ਤੇਂਦੁਲਕਰ ਦਾ 49 ਸੈਂਕੜਿਆਂ ਦਾ ਰਿਕਾਰਡ ਤੋੜਿਆ
ਸ਼੍ਰੇਅਸ ਅਈਅਰ ਨੇ 70 ਗੇਂਦਾਂ 'ਤੇ 105 ਦੌੜਾਂ ਬਣਾਈਆਂ
ਮੁੰਬਈ, 15 ਨਵੰਬਰ, ਦੇਸ਼ ਕਲਿਕ ਬਿਊਰੋ :
ਵਿਰਾਟ ਕੋਹਲੀ ਅਤੇ ਸ਼੍ਰੇਅਸ ਅਈਅਰ ਦੇ ਸੈਂਕੜੇ ਦੇ ਦਮ 'ਤੇ ਭਾਰਤ ਨੇ ਵਿਸ਼ਵ ਕੱਪ ਦੇ ਸੈਮੀਫਾਈਨਲ 'ਚ ਨਿਊਜ਼ੀਲੈਂਡ ਨੂੰ 398 ਦੌੜਾਂ ਦਾ ਟੀਚਾ ਦਿੱਤਾ ਹੈ। ਵਾਨਖੇੜੇ ਮੈਦਾਨ 'ਤੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਉਤਰੀ ਟੀਮ ਨੇ 50 ਓਵਰਾਂ 'ਚ 4 ਵਿਕਟਾਂ 'ਤੇ 397 ਦੌੜਾਂ ਬਣਾਈਆਂ।ਵਿਰਾਟ ਕੋਹਲੀ ਨੇ 113 ਗੇਂਦਾਂ 'ਤੇ 117 ਦੌੜਾਂ ਦੀ ਪਾਰੀ ਖੇਡੀ। ਉਸ ਨੇ ਆਪਣੇ ਵਨਡੇ ਕਰੀਅਰ ਦਾ 50ਵਾਂ ਸੈਂਕੜਾ ਲਗਾਇਆ। ਉਹ ਵਨਡੇ 'ਚ ਸਭ ਤੋਂ ਜ਼ਿਆਦਾ ਸੈਂਕੜੇ ਲਗਾਉਣ ਵਾਲਾ ਬੱਲੇਬਾਜ਼ ਬਣ ਗਿਆ। ਵਿਰਾਟ ਨੇ ਸਚਿਨ ਤੇਂਦੁਲਕਰ ਦਾ 49 ਸੈਂਕੜਿਆਂ ਦਾ ਰਿਕਾਰਡ ਤੋੜ ਦਿੱਤਾ ਹੈ।ਦੂਜੇ ਪਾਸੇ ਸ਼੍ਰੇਅਸ ਅਈਅਰ ਨੇ 70 ਗੇਂਦਾਂ 'ਤੇ 105 ਦੌੜਾਂ ਬਣਾਈਆਂ। ਅਈਅਰ ਨੇ ਵਿਸ਼ਵ ਕੱਪ ਵਿੱਚ ਆਪਣਾ ਲਗਾਤਾਰ ਦੂਜਾ ਸੈਂਕੜਾ ਲਗਾਇਆ। ਸ਼ੁਭਮਨ ਗਿੱਲ ਨੇ 66 ਗੇਂਦਾਂ 'ਤੇ 80 ਦੌੜਾਂ ਅਤੇ ਕਪਤਾਨ ਰੋਹਿਤ ਸ਼ਰਮਾ ਨੇ 29 ਗੇਂਦਾਂ 'ਤੇ 47 ਦੌੜਾਂ ਬਣਾਈਆਂ। ਨਿਊਜ਼ੀਲੈਂਡ ਲਈ ਟਿਮ ਸਾਊਦੀ ਨੇ 2 ਵਿਕਟਾਂ ਲਈਆਂ।