ਨਵੀਂ ਦਿੱਲੀ: 21 ਨਵੰਬਰ, ਦੇਸ਼ ਕਲਿੱਕ ਬਿਓਰੋ
ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਹੋਰਾਂ ਦੀ ਨਿਆਂਇਕ ਹਿਰਾਸਤ 11 ਦਸੰਬਰ ਤੱਕ ਵਧਾ ਦਿੱਤੀ ਗਈ ਹੈ। ਮਾਮਲੇ ਦੀ ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਪਾਇਆ ਕਿ ਈ.ਡੀ. ਦੁਆਰਾ ਮੁਲਜ਼ਮਾਂ ਦੇ ਕਈ ਦਸਤਾਵੇਜ਼ ਦਾਇਰ ਕਰਨੇ ਬਾਕੀ ਹਨ। ਅਦਾਲਤ ਵੱਲੋਂ ਵਕੀਲਾਂ ’ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ 207 ਸੀ.ਆਰ.ਪੀ.ਸੀ. ਦੀ ਪਾਲਣਾ ਪੂਰਾ ਨਹੀਂ ਕੀਤਾ ਜਾ ਰਿਹਾ, ਜਿਸ ਨਾਲ ਮੁਕੱਦਮੇ ਦੀ ਸੁਣਵਾਈ ਵਿੱਚ ਦੇਰੀ ਹੋ ਰਹੀ ਹੈ। ਅਦਾਲਤ ਨੇ ਈ.ਡੀ. ਨੂੰ ਵੀ ਨੋਟਿਸ ਜਾਰੀ ਕੀਤਾ ਹੈ।