ਚੰਡੀਗੜ੍ਹ, 26 ਨਵੰਬਰ, ਦੇਸ਼ ਕਲਿਕ ਬਿਊਰੋ :
ਕੈਨੇਡਾ ਦੇ ਵੈਨਕੂਵਰ ਦੇ ਵ੍ਹਾਈਟ ਰੌਕ ਇਲਾਕੇ ਵਿੱਚ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਗੋਲੀਆਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਜਾਣੇ-ਪਛਾਣੇ ਨਾਮ ਗਿੱਪੀ ਗਰੇਵਾਲ ਦੇ ਘਰ 'ਤੇ ਚਲਾਈਆਂ ਗਈਆਂ ਦੱਸੀਆਂ ਜਾ ਰਹੀਆਂ ਹਨ। ਗਿੱਪੀ ਕੁਝ ਸਮਾਂ ਪਹਿਲਾਂ ਹੀ ਇਸ ਨਵੇਂ ਘਰ 'ਚ ਸ਼ਿਫਟ ਹੋਏ ਹਨ। ਹਮਲੇ ਦੇ ਕੁਝ ਸਮੇਂ ਬਾਅਦ ਹੀ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਫੇਸਬੁੱਕ 'ਤੇ ਇਕ ਪੋਸਟ ਸ਼ੇਅਰ ਕੀਤੀ ਗਈ। ਜਿਸ ਵਿੱਚ ਲਾਰੈਂਸ ਨੇ ਇਸ ਪੂਰੀ ਘਟਨਾ ਦੀ ਜ਼ਿੰਮੇਵਾਰੀ ਲਈ ਹੈ।ਬਿਸ਼ਨੋਈ ਦੇ ਨਾਂ 'ਤੇ ਫੇਸਬੁੱਕ 'ਤੇ ਪਾਏ ਸੰਦੇਸ਼ 'ਚ ਉਸ ਨੇ ਗੋਲੀਬਾਰੀ ਦੀ ਸਾਜ਼ਿਸ਼ 'ਚ ਆਪਣੀ ਸ਼ਮੂਲੀਅਤ ਦਾ ਜ਼ਿਕਰ ਕੀਤਾ ਹੈ। ਪੋਸਟ 'ਚ ਲਾਰੇਂਸ ਨੇ ਗਰੇਵਾਲ ਨੂੰ ਸਿੱਧੇ ਤੌਰ 'ਤੇ ਸੰਬੋਧਿਤ ਕਰਦੇ ਹੋਏ ਕਿਹਾ ਕਿ ਤੁਸੀਂ ਸਲਮਾਨ ਖਾਨ ਨੂੰ ਆਪਣਾ ਭਰਾ ਮੰਨਦੇ ਹੋ ਪਰ ਹੁਣ ਸਮਾਂ ਆ ਗਿਆ ਹੈ ਕਿ ਤੁਹਾਡਾ ਭਰਾ ਆਵੇ ਅਤੇ ਤੁਹਾਨੂੰ ਬਚਾਵੇ। ਇਹ ਸੰਦੇਸ਼ ਸਲਮਾਨ ਖਾਨ ਲਈ ਵੀ ਹੈ। ਉਨ੍ਹਾਂ ਨੂੰ ਕਿਸੇ ਭੁਲੇਖੇ ਵਿੱਚ ਨਹੀਂ ਰਹਿਣਾ ਚਾਹੀਦਾ ਕਿ ਦਾਉਦ ਤੁਹਾਨੂੰ ਬਚਾ ਲਵੇਗਾ। ਤੁਹਾਨੂੰ ਕੋਈ ਨਹੀਂ ਬਚਾ ਸਕਦਾ