ਨਵੀਂ ਦਿੱਲੀ, 26 ਨਵੰਬਰ, ਦੇਸ਼ ਕਲਿਕ ਬਿਊਰੋ :
ਪੀਐਮ ਮੋਦੀ ਦੇ ਰੇਡੀਓ ਪ੍ਰੋਗਰਾਮ ਮਨ ਕੀ ਬਾਤ ਦਾ 107ਵਾਂ ਐਪੀਸੋਡ ਅੱਜ ਐਤਵਾਰ ਨੂੰ ਪ੍ਰਸਾਰਿਤ ਕੀਤਾ ਜਾਵੇਗਾ। ਹਰ ਮਹੀਨੇ ਦੇ ਆਖਰੀ ਐਤਵਾਰ ਸਵੇਰੇ 11 ਵਜੇ ਟੈਲੀਕਾਸਟ ਹੋਣ ਵਾਲੇ ਇਸ ਸ਼ੋਅ 'ਚ ਪ੍ਰਧਾਨ ਮੰਤਰੀ 5 ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਵੀ ਗੱਲ ਕਰ ਸਕਦੇ ਹਨ। ਇਸ ਵਾਰ 'ਮਨ ਕੀ ਬਾਤ' ਲਈ ਪੀਐੱਮ ਮੋਦੀ ਨੇ ਲੋਕਾਂ ਤੋਂ ਸੁਝਾਅ ਮੰਗੇ ਸਨ। ਸੋਸ਼ਲ ਮੀਡੀਆ ਪੋਸਟਾਂ ਰਾਹੀਂ my gov ਜਾਂ ਨਮੋ ਐਪ 'ਤੇ ਸੁਝਾਅ ਦੇਣ ਦੀ ਅਪੀਲ ਕੀਤੀ ਗਈ ਸੀ।ਉਨ੍ਹਾਂ ਕਿਹਾ ਸੀ ਕਿ ਇਸ ਪ੍ਰੋਗਰਾਮ ਦੀ ਮੁੱਖ ਵਿਸ਼ੇਸ਼ਤਾ ਵੱਖ-ਵੱਖ ਖੇਤਰਾਂ ਦੇ ਲੋਕਾਂ ਦੀਆਂ ਪ੍ਰੇਰਨਾਦਾਇਕ ਕਹਾਣੀਆਂ ਹਨ, ਜੋ ਇਸ ਦੀ ਹਰ ਕੜੀ ਨੂੰ ਹੋਰ ਵਧੀਆ ਬਣਾ ਰਹੀਆਂ ਹਨ।