ਗੋਲੀ ਲੱਗਣ ਤੋਂ ਬਾਅਦ ਦੋਵੇਂ ਜਖਮੀ ਹਾਲਤ ‘ਚ ਕਾਬੂ,ਅਸਲਾ ਬਰਾਮਦ
ਨਵੀਂ ਦਿੱਲੀ, 27 ਨਵੰਬਰ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਮਯੂਰ ਵਿਹਾਰ 'ਚ ਦੇਰ ਰਾਤ ਖਾਲਿਸਤਾਨੀ ਅਰਸ਼ਦੀਪ ਸਿੰਘ ਡੱਲਾ ਦੇ ਦੋ ਸਾਥੀਆਂ ਅਤੇ ਦਿੱਲੀ ਪੁਲਿਸ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ਵਿੱਚ ਦੋਵੇਂ ਗੈਂਗਸਟਰਾਂ ਨੂੰ ਗੋਲੀ ਲੱਗੀ ਹੈ। ਜਿਸ ਤੋਂ ਬਾਅਦ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਦਿੱਲੀ ਪੁਲਿਸ ਦੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਦੋਵੇਂ ਗੈਂਗਸਟਰਾਂ ਵੱਲੋਂ ਅਰਸ਼ ਡੱਲਾ ਦੇ ਨਿਰਦੇਸ਼ਾਂ 'ਤੇ ਪੰਜਾਬੀ ਗਾਇਕ ਨੂੰ ਨਿਸ਼ਾਨਾ ਬਣਾਇਆ ਜਾਣਾ ਸੀ। ਜਲਦੀ ਹੀ ਦਿੱਲੀ ਪੁਲਿਸ ਇਸ ਬਾਰੇ ਖੁਲਾਸਾ ਕਰੇਗੀ।ਜਿਕਰਯੋਗ ਹੈ ਕਿ ਇਹ ਮੁਕਾਬਲਾ ਨੋਇਡਾ ਤੋਂ ਅਕਸ਼ਰਧਾਮ ਜਾਣ ਵਾਲੀ ਸੜਕ 'ਤੇ ਮਯੂਰ ਵਿਹਾਰ ਨੇੜੇ ਹੋਇਆ। ਮੁਕਾਬਲੇ 'ਚ ਜ਼ਖਮੀ ਹੋਏ ਦੋਵੇਂ ਬਦਮਾਸ਼ ਪੁਲਸ ਪਹਿਰੇ 'ਚ ਇਕ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਹਨ।ਦਰਅਸਲ, ਇਹ ਮੁਕਾਬਲਾ ਨੋਇਡਾ ਤੋਂ ਅਕਸ਼ਰਧਾਮ ਜਾਣ ਵਾਲੀ ਸੜਕ 'ਤੇ ਮਯੂਰ ਵਿਹਾਰ ਫੇਜ਼ ਵਨ 'ਚ ਹੋਇਆ। ਦਿੱਲੀ ਪੁਲਿਸ ਦੀ ਵਿਸ਼ੇਸ਼ ਟੀਮ ਇੱਥੇ ਮਯੂਰ ਵਿਹਾਰ ਫੇਜ਼ ਵਨ ਵਿੱਚ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਨੋਇਡਾ ਤੋਂ ਆਉਂਦੇ ਦੇਖਿਆ ਗਿਆ। ਪੁਲਿਸ ਟੀਮ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ। ਉਸੇ ਸਮੇਂ ਪੁਲਿਸ ਨੂੰ ਦੇਖ ਕੇ ਬਦਮਾਸ਼ ਭੱਜਣ ਲੱਗੇ।ਇਸ ’ਤੇ ਪੁਲੀਸ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਸ ਟੀਮ ਬਦਮਾਸ਼ਾਂ ਦੇ ਪਿੱਛੇ ਗਈ ਤਾਂ ਬਦਮਾਸ਼ਾਂ ਨੇ ਪੁਲਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ਾਂ ਦੀ ਗੋਲੀਬਾਰੀ ਤੋਂ ਬਚਣ ਲਈ ਦਿੱਲੀ ਪੁਲਿਸ ਦੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕਰਦੇ ਹੋਏ ਗੋਲੀਬਾਰੀ ਸ਼ੁਰੂ ਕਰ ਦਿੱਤੀ।ਗੋਲੀ ਲੱਗਣ ਤੋਂ ਬਾਅਦ ਸਪੈਸ਼ਲ ਸੈੱਲ ਨੇ ਦੋਨਾਂ ਬਦਮਾਸ਼ਾਂ ਨੂੰ ਦਬੋਚ ਲਿਆ ਅਤੇ ਉਹਨਾਂ ਨੂੰ ਦਿੱਲੀ ਦੇ ਹੀ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲੀਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ’ਚ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ।