ਮਲੇਰਕੋਟਲਾ, 27 ਨਵੰਬਰ, ਦੇਸ਼ ਕਲਿਕ ਬਿਊਰੋ :
ਮਲੇਰਕੋਟਲਾ ਦੀ 20 ਸਾਲਾ ਲੜਕੀ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਕਰੀਬ 6 ਮਹੀਨੇ ਪਹਿਲਾਂ ਉਹ ਉੱਚ ਸਿੱਖਿਆ ਲਈ ਕੈਲਗਰੀ ਗਈ ਸੀ। ਮ੍ਰਿਤਕ ਪ੍ਰਨੀਤ ਕੌਰ ਮਲੇਰਕੋਟਲਾ ਦੇ ਅਮਰਗੜ੍ਹ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਉਸ ਦੀ ਸਹੇਲੀ ਨੇ ਇਸ ਬਾਰੇ ਪਰਿਵਾਰ ਨੂੰ ਸੂਚਿਤ ਕੀਤਾ।ਲੜਕੀ ਦੇ ਪਿਤਾ ਸਤਬੀਰ ਸੋਹੀ ਨੇ ਦੱਸਿਆ ਕਿ ਉਸ ਦੀ ਲੜਕੀ ਪ੍ਰਨੀਤ ਕੌਰ ਅਪ੍ਰੈਲ ਮਹੀਨੇ ਵਿੱਚ ਕੈਲਗਰੀ ਗਈ ਸੀ। ਕੱਲ੍ਹ ਉਸ ਨੂੰ ਧੀ ਦੀ ਸਹੇਲੀ ਦਾ ਫੋਨ ਆਇਆ ਕਿ ਠੰਢ ਕਾਰਨ ਉਸ ਨੂੰ ਦਿਲ ਦਾ ਦੌਰਾ ਪਿਆ ਹੈ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।