Hindi English Sunday, 27 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿਹਤ/ਪਰਿਵਾਰ

More News

ਬੱਚਿਆਂ ਅੰਦਰ ਨਿਮੋਨੀਆ ਦੀ ਸਮੇਂ ਸਿਰ ਪਛਾਣ ਜ਼ਰੂਰੀ : ਸਿਵਲ ਸਰਜਨ

Updated on Saturday, December 02, 2023 20:42 PM IST

 
ਛਾਤੀ ਜਾਮ ਹੋਣਾ ਅਤੇ ਸਾਹ ਲੈਣ 'ਚ ਪ੍ਰੇਸ਼ਾਨੀ ਵਰਗੇ ਲੱਛਣ ਨਿਮੋਨੀਆ ਦੀ ਨਿਸ਼ਾਨੀ : ਡਾ. ਗਿਰੀਸ਼ ਡੋਗਰਾ 
 
ਮੋਹਾਲੀ , 2 ਦਸੰਬਰ : ਦੇਸ਼ ਕਲਿੱਕ ਬਿਓਰੋ
ਸਿਵਲ ਸਰਜਨ ਦਫਤਰ ਵਿਖੇ “ਸੋਸ਼ਲ ਅਵੇਅਰਨੈੱਸ ਐਂਡ ਐਕਸ਼ਨ ਟੂ ਨਿਊਟਰੇਲਾਈਜ਼ ਨਿਮੋਨੀਆ ਸਕਸੈਸਫੁੱਲੀ (ਸਾਂਸ)” ਵਿਸ਼ੇ ਉੱਤੇ ਇਕ ਰੋਜ਼ਾ ਟ੍ਰੇਨਿੰਗ ਕਰਵਾਈ ਗਈ, ਜਿਸ ਵਿੱਚ ਸਟਾਫ ਨਰਸਾਂ, ਕਮਿਊਨਿਟੀ ਹੈਲਥ ਅਫਸਰਾਂ, ਏ.ਐੱਨ.ਐੱਮਜ਼ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ। ਇਸ ਮੌਕੇ ਸਾਰੇ ਪ੍ਰਤੀਭਾਗੀਆਂ ਨੂੰ ਭਾਗੀਦਾਰੀ ਸਰਟੀਫਿਕੇਟ ਵੀ ਤਕਸੀਮ ਕੀਤੇ ਗਏ।
ਸਿਵਲ ਸਰਜਨ ਡਾ. ਮਹੇਸ਼ ਕੁਮਾਰ ਆਹੂਜਾ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਟ੍ਰੇਨਿੰਗ ਵਿਚ ਹਾਜ਼ਰ ਪ੍ਰਤੀਭਾਗੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ “ਸੋਸ਼ਲ ਅਵੇਅਰਨੈੱਸ ਐਂਡ ਐਕਸ਼ਨ ਟੂ ਨਿਊਟਰੇਲਾਈਜ਼ ਨਿਮੋਨੀਆ ਸਕਸੈਸਫੁੱਲੀ (ਸਾਂਸ)” ਟ੍ਰੇਨਿੰਗ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਵਿਚ ਮਦਦ ਕਰੇਗੀ। ਸਾਂਸ ਪ੍ਰੋਗਰਾਮ ਤਹਿਤ 12 ਨਵੰਬਰ ਤੋਂ 29 ਫ਼ਰਵਰੀ ਤਕ ਜਾਗਰੂਕਤਾ ਮੁਹਿੰਮ ਚੱਲ ਰਹੀ ਹੈ। ਇਸ ਪ੍ਰੋਗਰਾਮ ਨੂੰ ਅਪਣਾ ਕੇ ਜ਼ਿਲ੍ਹੇ ਵਿਚ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਵਿਚ ਕਮੀ ਲਿਆਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਪੰਜ ਸਾਲ ਤੋਂ ਘੱਟ ਉਮਰ ਦੇ 15 ਫੀਸਦੀ ਬੱਚਿਆਂ ਦੀ ਮੌਤ ਨਿਮੋਨੀਆ ਦੀ ਵਜ੍ਹਾ ਨਾਲ ਹੁੰਦੀ ਹੈ। ਨਿਮੋਨੀਆ ਦੀ ਸਮੇਂ ਸਿਰ ਪਛਾਣ ਤੇ ਇਲਾਜ ਕਰਕੇ ਬੱਚਿਆਂ ਦੀ ਮੌਤ ਨੂੰ ਘਟਾਇਆ ਜਾ ਸਕਦਾ ਹੈ। ਇਸ ਲਈ ਇਹ ਟ੍ਰੇਨਿੰਗ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਮਾਂ ਦਾ ਦੁੱਧ ਪਿਲਾਉਣ ਅਤੇ ਸੰਪੂਰਨ ਪੌਸ਼ਟਿਕ ਆਹਾਰ ਦੇਣ ਤੋਂ ਇਲਾਵਾ ਵਿਟਾਮਿਨ-ਏ ਦਾ ਘੋਲ਼ ਦੇਣ ਦੇ ਨਾਲ-ਨਾਲ ਟੀਕਾਕਰਨ 'ਤੇ ਧਿਆਨ ਦੇ ਕੇ ਬੱਚਿਆਂ ਦੀ ਮੌਤ ਦਰ ਨੂੰ ਘੱਟ ਕੀਤਾ ਜਾ ਸਕਦਾ ਹੈ।  
 
ਅਧਿਕਾਰੀਆਂ ਨੇ ਦੱਸਿਆ ਕਿ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਵਿਚ ਨਿਮੋਨੀਆ ਮੁੱਖ ਵਜ੍ਹਾ ਹੈ। ਬੱਚਿਆਂ ਦੀਆਂ ਨਿਮੋਨੀਆ ਨਾਲ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਵਿਚ ‘(ਸਾਂਸ)’ ਪ੍ਰੋਗਰਾਮ ਕਾਰਗਰ ਸਾਬਿਤ ਹੋ ਸਕਦਾ ਹੈ। ਇਸ ਪ੍ਰੋਗਰਾਮ ਤਹਿਤ ਪੰਜ ਸਾਲ ਤੋਂ ਘੱਟ ਉਮਰ ਵਰਗ ਦੇ ਬੱਚਿਆਂ ਵਿਚ ਪ੍ਰਤੀ 1000 ਜ਼ਿੰਦਾ ਬੱਚਿਆਂ ਵਿਚ ਨਿਮੋਨੀਆ ਨਾਲ ਹੋਣ ਵਾਲੀਆਂ ਮੌਤਾਂ ਨੂੰ 3 ਤੱਕ ਘੱਟ ਕਰਨ ਦਾ ਟੀਚਾ ਸਾਲ 2025 ਤੱਕ ਨਿਰਧਾਰਿਤ ਕੀਤਾ ਗਿਆ ਹੈ।
 
ਉਨਾਂ੍ਹ ਦੱਸਿਆ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਦੇ ਲਈ ਰਾਸ਼ਟਰੀ ਟੀਕਾਕਰਨ ਪ੍ਰੋਗਰਾਮ ਵਿੱਚ ਨਿਊਮੋਕੋਕਲ ਕੰਜੂਗੇਟ ਵੈਕਸੀਨ (ਪੀ.ਸੀ.ਵੀ) ਨੂੰ ਵੀ ਸ਼ਾਮਲ ਕੀਤਾ ਗਿਆ। ਨਿਊਮੋਕੋਕਲ ਬੈਕਟੀਰੀਆ ਕਾਰਨ ਹੋਣ ਵਾਲੀਆਂ ਬਿਮਾਰੀਆਂ ਦਾ ਇੱਕ ਸਮੂਹ ਹੈ, ਜੋ ਛੋਟੇ ਬੱਚਿਆਂ ਨੂੰ ਕਾਫੀ ਪ੍ਰਭਾਵਿਤ ਕਰਦਾ ਹੈ। ਇਸ ਬਿਮਾਰੀ ਦੀ ਚਪੇਟ ਵਿਚ ਆਉਣ ਵਾਲੇ ਬੱਚੇ ਆਮ ਤੌਰ ਤੇ ਨਿਊਮੋਕੋਕਲ ਨਿਮੋਨਿਆ ਤੋਂ ਪ੍ਰਭਾਵਿਤ ਹੋ ਜਾਂਦੇ ਹਨ। ਉਨ੍ਹਾਂ ਦੇ ਫੇਫੜਿਆਂ 'ਚ ਜਲਣ ਹੋਣ ਲੱਗਦੀ ਹੈ ਅਤੇ ਉਨ੍ਹਾਂ ’ਚ ਪਾਣੀ ਭਰ ਜਾਂਦਾ ਹੈ। ਇਸ ਬਿਮਾਰੀ ਕਾਰਨ ਖੰਘ ਆਉਂਦੀ ਹੈ ਅਤੇ ਸਾਹ ਲੈਣ 'ਚ ਵੀ ਪ੍ਰੇਸ਼ਾਨੀ ਹੁੰਦੀ ਹੈ। ਇਹ ਲੱਛਣ ਜਾਨਲੇਵਾ ਵੀ ਸਾਬਤ ਹੋ ਸਕਦੇ ਹਨ। ਉਨਾਂ ਦੱਸਿਆ ਕਿ ਗੰਭੀਰ ਨਿਊਮੋਕੋਕਲ ਬੀਮਾਰੀ ਦਾ ਸਭ ਤੋਂ ਵੱਧ ਖਤਰਾ ਉਮਰ ਦੇ ਪਹਿਲੇ ਸਾਲ ਵਿਚ ਹੁੰਦਾ ਹੈ, ਪਰ ਇਹ 24 ਮਹੀਨੇ ਤੱਕ ਬਣਿਆ ਰਹਿੰਦਾ ਹੈ। ਇਸ ਦੇ ਆਮ ਲੱਛਣਾਂ ਵਿਚ ਬੁਖਾਰ, ਦਰਦ ਅਤੇ ਕੰਨ ਵਿਚੋਂ ਰਿਸਾਵ, ਨੱਕ ਬੰਦ ਹੋਣਾ ਅਤੇ ਨੱਕ ਵਿਚੋਂ ਰਿਸਾਵ, ਖੰਘ, ਸਾਹ ਤੇਜ ਆਉਣਾ, ਸਾਹ ਲੈਣ ’ਚ ਪ੍ਰੇਸ਼ਾਨੀ ਅਤੇ ਛਾਤੀ ਜਾਮ ਹੋਣਾ, ਦੌਰੇ ਪੈਣਾ, ਗਰਦਨ ਅਕੜ ਜਾਣਾ, ਸਦਮਾ ਲੱਗਣਾ ਆਦਿ ਸ਼ਾਮਲ ਹਨ। ਇਹ ਟੀਕਾ ਬਿਮਾਰੀ ਦੇ ਬੈਕਟੀਰੀਆ ਨੂੰ ਫੈਲਣ ਤੋਂ ਰੋਕਦਾ ਹੈ।

ਵੀਡੀਓ

ਹੋਰ
Have something to say? Post your comment
X